ਕਾਂਗਰਸ ਦੀ ਸਾਬਕਾ ਪ੍ਰਧਾਨ ਤੇ UPA ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਸ਼ੁੱਕਰਵਾਰ ਨੂੰ 76 ਸਾਲ ਦੀ ਹੋ ਗਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ੁੱਕਰਵਾਰ ਨੂੰ ਜਨਮਦਿਨ ਦੀ ਵਧਾਈ ਦਿੱਤੀ। ਇੰਨਾ ਹੀ ਨਹੀਂ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਵੀ ਸੋਨੀਆ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਸੋਨੀਆ ਗਾਂਧੀ ਜੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ੁੱਭਕਾਮਨਾਵਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।” ਫਿਲਹਾਲ ਸੋਨੀਆ ਗਾਂਧੀ ਰਾਜਸਥਾਨ ਵਿੱਚ ਹੈ। ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਰਣਥਨਭੌਰ ਵਿੱਚ ਉਨ੍ਹਾਂ ਦੇ ਜਨਮਦਿਨ ਮੌਕੇ ਪਾਰਟੀ ਵਰਕਰ ਤਯਾਰਾਈਆਂ ਵਿੱਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ: ਪਿਓ ਨੇ ਧੀ ਨੂੰ ਲਾੜਾ ਬਣਾ ਕੱਢੀ ਬਾਰਾਤ, 27 ਸਾਲ ਪਹਿਲਾਂ ਹੋਈ ਗਲਤੀ ਦਾ ਕੀਤਾ ਪਸ਼ਚਾਤਾਪ
ਕਾਂਗਰਸ ਸੂਤਰਾਂ ਮੁਤਾਬਕ ਸੋਨੀਆ ਗਾਂਧੀ ਦਾ ਜਨਮਦਿਨ ਹੋਟਲ ਸ਼ੇਰ ਬਾਗ ਵਿੱਚ ਮਨਾਇਆ ਜਾਵੇਗਾ। ਸੋਨੀਆ ਗਾਂਧੀ ਦੇ ਜਨਮਦਿਨ ਨੂੰ ਲੈ ਕੇ ਹੋਟਲ ਸ਼ੇਰ ਬਾਗ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗਾਂਧੀ ਪਰਿਵਾਰ ਦੇ ਇਲਾਵਾ ਕਈ ਕਾਂਗਰਸ ਨੇਤਾ ਵੀ ਸੋਨੀਆ ਗਾਂਧੀ ਦੇ ਜਨਮਦਿਨ ਵਿੱਚ ਸ਼ਾਮਿਲ ਹੋ ਸਕਦੇ ਹਨ। ਸੋਨੀਆ ਗਾਂਧੀ ਦਾ ਇਹ ਜਨਮਦਿਨ ਬੇਹੱਦ ਖਾਸ ਹੈ। ਇੱਕ ਪਾਸੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਇਸ ਸਮੇਂ ਰਾਜਸਥਾਨ ਵਿੱਚ ਹੈ। ਉੱਥੇ ਹੀ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੂੰ ਮਿਲੀ ਜਿੱਤ ਨਾਲ ਸਿਨੋਆ ਸਣੇ ਕਾਂਗਰਸ ਪਾਰਟੀ ਵਿੱਚ ਪੂਰੀ ਜਾਨ ਲਗਾ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: