Sonia gandhi to hold meeting : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ ਅਤੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਬੈਠਕ ਸ਼ੁੱਕਰਵਾਰ, 8 ਜਨਵਰੀ ਨੂੰ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਦਰਮਿਆਨ ਅੱਠਵੇਂ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕੀਤੀ ਜਾ ਰਹੀ ਹੈ। ਇਸ ਵਰਚੁਅਲ ਬੈਠਕ ਵਿੱਚ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਇੰਚਾਰਜਾਂ ਨਾਲ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸ ਹੁਣ ਕੇਂਦਰ ਵਿਰੁੱਧ ਹਮਲਾਵਰ ਹੋਣ ਦੀ ਅਤੇ ਜ਼ਮੀਨੀ ਸੰਘਰਸ਼ ਦੀ ਯੋਜਨਾ ਬਣਾ ਰਹੀ ਹੈ।
ਕਾਂਗਰਸ ਪਹਿਲਾਂ ਹੀ ਕਿਸਾਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਅੰਦੋਲਨ ਦਾ ਸਮਰਥਨ ਕਰ ਚੁੱਕੀ ਹੈ। ਸੋਨੀਆ ਗਾਂਧੀ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ “ਹੰਕਾਰੀ” ਕਹਿ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈ ਕੇ ਆਪਣਾ “ਰਾਜ ਧਰਮ” ਨਿਭਾਉਣ। ਜ਼ਿਕਰਯੋਗ ਹੈ ਕਿਸਾਨਾਂ ਦੇ ਅੰਦੋਲਨ ਦਾ ਅੱਜ 45 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦੀਆ 2 ਮੁੱਖ ਮੰਗਾਂ ਹਨ, ਪਹਿਲੀ ਤਿੰਨੋ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣਾ, ਦੂਜੀ MSP ‘ਤੇ ਕਾਨੂੰਨ ਬਣਾਉਣਾ।
ਇਹ ਵੀ ਦੇਖੋ : ਬੀਬੀਆਂ ਨੇ ਮੋਦੀ ਨੂੰ ਮਾਰੀ ਲਲਕਾਰ, ਕਹਿੰਦੀਆਂ ਅਸੀਂ ਮਾਈ ਭਾਗੋ ਦੀਆਂ ਵਾਰਿਸਾਂ ਹਾਂ …