ਹਰਿਆਣਾ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੋਨੀਪਤ ਤੋਂ ਗੁਜ਼ਰਨ ਵਾਲੇ ਮੇਰਠ-ਝੱਜਰ ਨੈਸ਼ਨਲ ਹਾਈਵੇ ‘ਤੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਪੱਥਰਾਂ ਦੇ ਬੈਰੀਕੇਡ ਨਾਲ ਜਾ ਟਕਰਾਈ। ਟੱਕਰ ਤੋਂ ਬਾਅਦ i-20 ਕਾਰ ਵਿੱਚ ਭਿਆਨਕ ਅੱਗ ਲੱਗ ਗਈ। ਕਾਰ ਵਿੱਚ ਸਵਾਰ MBBS ਦੇ ਤਿੰਨ ਵਿਦਿਆਰਥੀ ਜ਼ਿੰਦਾ ਸੜ ਗਏ, ਜਦਕਿ 3 ਹੋਰ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਕਾਰ ਸਵਾਰ ਰੋਹਤਕ ਤੋਂ ਹਰਿਦੁਆਰ ਲਈ ਨਿਕਲੇ ਸੀ। ਮ੍ਰਿਤਕਾਂ ਦੀ ਪਛਾਣ ਪੁਲਕਿਤ ਨਾਰਨੌਲ, ਸੰਦੇਸ਼ ਰੇਵਾੜੀ ਤੇ ਰੋਹਿਤ ਸੈਕਟਰ 57 ਗੁਰੂਗ੍ਰਾਮ ਵਜੋਂ ਹੋਈ ਹੈ। ਸਾਰੇ ਪੀਜੀਆਈ ਰੋਹਤਕ ਦੇ ਐਮਬੀਬੀਐਸ ਵਿਦਿਆਰਥੀ ਦੱਸੇ ਗਏ ਹਨ । ਰਾਤ ਨੂੰ ਸਾਰੇ ਛੇ ਸਾਥੀ ਰੋਹਤਕ ਤੋਂ ਹਰਿਦੁਆਰ ਜਾਣ ਲਈ ਰਵਾਨਾ ਹੋਏ ਸਨ।
ਇਹ ਵੀ ਪੜ੍ਹੋ: ਲੇਹ-ਲੱਦਾਖ ‘ਚ ਦੇਸ਼ ਦੀ ਰਾਖੀ ਕਰਦਾ ਪਿੰਡ ਸਲੌਦੀ ਦਾ ਨੌਜਵਾਨ ਹੋਇਆ ਸ਼ਹੀਦ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਦੇਵੇਂਦਰ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਝੱਜਰ-ਮੇਰਠ ਹਾਈਵੇ ‘ਤੇ ਇੱਕ ਕਾਰ ਪੱਥਰਾਂ ਨਾਲ ਟਕਰਾ ਗਈ। ਪੱਥਰਾਂ ਨਾਲ ਟਕਰਾਉਣ ਤੋਂ ਬਾਅਦ ਕਾਰ ਵਿੱਚ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ 3 ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਤਿੰਨ ਹੋਰਾਂ ਨੂੰ ਗੰਭੀਰ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਕਾਰ ਸ੍ਵਰਾਂ ਦੇ ਪਰਿਵਾਰ ਵਾਲਿਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਸ਼ਿਕਾਇਤ ਦੀ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: