ਪੱਛਮੀ ਬੰਗਾਲ ‘ਚ ਇਕ ਵਾਰ ਫਿਰ ਵੰਦੇ ਭਾਰਤ ਟ੍ਰੇਨ ‘ਤੇ ਪਥਰਾਅ ਹੋਇਆ ਹੈ। ਇਹ ਘਟਨਾ ਸ਼ਨੀਵਾਰ 11 ਮਾਰਚ ਨੂੰ ਉਸ ਸਮੇਂ ਵਾਪਰੀ ਜਦੋਂ ਟਰੇਨ ਹਾਵੜਾ ਵੱਲ ਆ ਰਹੀ ਸੀ। ਇਸ ਦੌਰਾਨ ਫਰਾਕਾ ਨੇੜੇ ਵੰਦੇ ਭਾਰਤ ‘ਤੇ ਪਥਰਾਅ ਕਰਕੇ ਸ਼ੀਸ਼ੇ ਟੁੱਟ ਗਏ।
ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਰੇਲਵੇ ਅਧਿਕਾਰੀ ਕੌਸ਼ਿਕ ਮਿੱਤਰਾ ਨੇ ਇਸ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਯਾਤਰੀਆਂ ‘ਚ ਵੀ ਗੁੱਸਾ ਦੇਖਣ ਨੂੰ ਮਿਲਿਆ। ਕਈਆਂ ਨੇ ਦੁਬਾਰਾ ਯਾਤਰਾ ਕਰਨ ਦਾ ਡਰ ਵੀ ਜ਼ਾਹਰ ਕੀਤਾ। ਪਿਛਲੇ ਸਾਲ ਦਾਰਜੀਲਿੰਗ ਜ਼ਿਲੇ ਦੇ ਫਾਂਸੀਦੇਵਾ ‘ਚ ਵੰਦੇ ਭਾਰਤ ਟਰੇਨ ‘ਤੇ ਪਥਰਾਅ ਹੋਇਆ ਸੀ, ਜਿਸ ‘ਚ ਕਈ ਖਿੜਕੀਆਂ ਨੂੰ ਨੁਕਸਾਨ ਪਹੁੰਚਿਆ ਸੀ। ਮਾਲਦਾ ਵਿੱਚ ਵੀ ਅਜਿਹੀ ਹੀ ਘਟਨਾ ਵਾਪਰੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਦੱਸ ਦੇਈਏ ਕਿ ਪੱਛਮੀ ਬੰਗਾਲ ਤੋਂ ਇਲਾਵਾ ਹੋਰ ਰਾਜਾਂ ਵਿੱਚ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਦਰਅਸਲ, ਪਿਛਲੇ ਸਾਲ 30 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਹਾਵੜਾ ਤੋਂ ਨਿਊ ਜਲਪਾਈਗੁੜੀ ਵਿਚਕਾਰ ਚੱਲਣ ਵਾਲੀ ਪੂਰਬੀ ਭਾਰਤ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ ਸੀ। ਵੰਦੇ ਭਾਰਤ ਟਰੇਨ ਦੇ ਸ਼ੁਰੂ ਹੋਣ ਦੇ ਕੁਝ ਦਿਨ ਬਾਅਦ ਹੀ ਇਸ ਟਰੇਨ ‘ਤੇ ਪਥਰਾਅ ਹੋਇਆ ਸੀ। ਇਸ ਤੋਂ ਬਾਅਦ ਬੰਗਾਲ ਦੀ ਸਰਹੱਦ ਨਾਲ ਲੱਗਦੇ ਬਿਹਾਰ ਦੇ ਕਿਸ਼ਨਗੰਜ ਜ਼ਿਲ੍ਹੇ ਦੇ ਕੋਲ ਰੇਲ ਗੱਡੀ ‘ਤੇ ਪਥਰਾਅ ਕੀਤਾ ਗਿਆ, ਜਿਸ ਕਾਰਨ ਸ਼ੀਸ਼ੇ ਟੁੱਟ ਗਏ।