Strict order from Rajasthan government: ਰਾਜਸਥਾਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਖਤੀ ਹੋਰ ਵੀ ਜ਼ਿਆਦਾ ਵਧਾ ਦਿੱਤੀ ਹੈ । ਰਾਜਸਥਾਨ ਸਰਕਾਰ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਹੈ ਕਿ ਬਾਜ਼ਾਰਾਂ ਵਿੱਚ ਜਿਨ੍ਹਾਂ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਜਿੱਥੇ ਮਾਸਕ ਅਤੇ ਸਹੀ ਦੂਰੀ ਵਾਲੇ ਪ੍ਰੋਟੋਕਾਲ ਦੀ ਪਾਲਣਾ ਨਹੀਂ ਕੀਤੀ ਜਾਵੇਗੀ, ਉਨ੍ਹਾਂ ਨੂੰ 72 ਘੰਟਿਆਂ ਲਈ ਸੀਲ ਕਰ ਦਿੱਤਾ ਜਾਵੇਗਾ।
ਦਰਅਸਲ, ਰਾਜਸਥਾਨ ਵਿੱਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। 3 ਅਪ੍ਰੈਲ ਨੂੰ ਸੂਬੇ ਵਿੱਚ ਇਸ ਸਾਲ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪੂਰੇ ਰਾਜ ਵਿੱਚ 1675 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਸਾਲ ਜੈਪੁਰ ਵਿੱਚ ਸਭ ਤੋਂ ਵੱਧ 367 ਕੋਰੋਨਾ ਦੇ ਮਾਮਲੇ 3 ਅਪ੍ਰੈਲ ਨੂੰ ਸਾਹਮਣੇ ਆਏ ਅਤੇ ਸਭ ਤੋਂ ਜ਼ਿਆਦਾ ਰਾਜ ਵਿੱਚ 3 ਮੌਤਾਂ ਵੀ ਹੋਈਆਂ ਹਨ । ਇਸ ਸਾਲ ਪਹਿਲੀ ਵਾਰ ਰਾਜ ਵਿੱਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਪਾਰ ਪਹੁੰਚ ਗਈ ਹੈ । ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 11738 ਹੋ ਗਈ ਹੈ।
ਦੱਸ ਦੇਈਏ ਕਿ ਰਾਜਸਥਾਨ ਦੇ ਜੋਧਪੁਰ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਦੇ 14 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਕੋਰੋਨਾ ਲਾਗ ਵਾਲੇ ਸਾਰੇ ਵਿਦਿਆਰਥੀਆਂ ਨੂੰ IIT ਦੇ ਸੁਪਰ ਆਈਸੋਲੇਸ਼ਨ ਸੈਂਟਰ ਵਿਚ ਰੱਖਿਆ ਗਿਆ ਹੈ। 14 ਨਵੇਂ ਕੇਸਾਂ ਨੂੰ ਮਿਲਾ ਕੇ ਹੁਣ ਤੱਕ ਆਈਆਈਟੀ ਜੋਧਪੁਰ ਦੇ 65 ਵਿਦਿਆਰਥੀ ਹੁਣ ਤੱਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਇਹ ਵੀ ਦੇਖੋ: RSS ਤੇ BJP ਨੂੰ ਨਿਹੰਗ ਸਿੰਘਾਂ ਨੇ ਕਰ ਦਿੱਤਾ ਚੈਲੇਂਜ, “ਕਿਤੇ ਵੀ ਟੱਕਰ ਜਾਣ ਦੇਖ ਲਵਾਂਂ ਗੇ”