sukhbir badal in parliament: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ।ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਡਿਜ਼ੀਟਲ ਬਜਟ ਹੋਵੇ ਜਾਂ ਪੇਪਰ ਬਜਟ ਆਮ ਜਨਤਾ ਨੂੰ ਇਸ ਤੋਂ ਕੋਈ ਫਰਕ ਨਹੀਂ ਪੈਂਦਾ।ਫਰਕ ਪੈਂਦਾ ਹੈ ਕਿ ਬਜਟ ‘ਚ ਕੀ ਪੇਸ਼ ਕੀਤਾ ਜਾ ਰਿਹਾ ਹੈ, ਜੋ ਪੇਸ਼ ਕੀਤਾ ਜਾ ਰਿਹਾ ਉਹ ਕਿਸਾਨ ਵਿਰੋਧੀ ਹੈ।ਅੱਜ ਸੜਕਾਂ ‘ਤੇ ਰੁਲ ਰਿਹਾ ਹੈ, ਸੈਂਕੜੇ ਕਿਸਾਨਾਂ ਨੇ ਆਪਣੀ ਜਾਨ ਦੇ ਦਿੱਤੀ ਹੈ ਪਰ ਕੇਂਦਰ ਸਰਕਾਰ ਗੱਲ ਹੀ ਨਹੀਂ ਸੁਣ ਰਹੀ।ਇਨਸਾਫ ਹੀ ਨਹੀਂ ਦੇ ਰਹੀ।ਦਿੱਲੀ ਦੇ ਬਾਰਡਰਾਂ ‘ਤੇ ਦੇਸ਼ ਦੇ ਹਰ ਹਿੱਸੇ ਤੋਂ ਕਿਸਾਨ ਆਪਣੇ ਹੱਕਾਂ ਲਈ ਡਟੇ ਹੋਏ ਹਨ।ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦਾ ਹੈ ਕਿ ਸੰਸਦ ‘ਚ ਇੱਕਜੁੱਟ ਹੋ ਕੇ ਕਿਸਾਨੀ ਦੀ ਗੱਲ ਕਰੀਏ।
ਇਹ ਲੜਾਈ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਹੈ, ਇਹ ਇਕੱਲੇ ਕਿਸੇ ਪਾਰਟੀ ਦੀ ਲੜਾਈ ਨਹੀਂ ਹੈ।ਉਨਾਂ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਪਾਰਟੀਆਂ ਇਸ ਮੁੱਦੇ ‘ਤੇ ਚੁੱਪ ਹਨ।ਸੁਖਬੀਰ ਨੇ ਕਿਹਾ ਕਿ ਕਿਸਾਨ ਇੰਨੀ ਹੱਡਚੀਰਵੀਂ ਠੰਡ ‘ਚ ਬੈਠੇ ਹਨ, ਕਈ ਲੋਕਾਂ ਦੀ ਜਾਨ ਗਈ ਹੈ।ਕੀ ਉਹ ਉਥੇ ਹੀ ਬੈਠੇ ਰਹਿਣਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਜਾ ਕੇ ਉਨ੍ਹਾਂ ਨੂੰ ਮਿਲ ਨਹੀਂ ਸਕਦੇ? ਗੱਲ ਸਿਰਫ ਇੰਨੀ ਹੈ ਕਿ ਦੇਸ਼ ਦੇ ਕਿਸਾਨ ਇਹ ਖੇਤੀ ਕਾਨੂੰਨ ਨਹੀਂ ਚਾਹੁੰਦੇ।ਇੱਕ ਵੀ ਕਿਸਾਨ ਸੰਗਠਨ ਵਲੋਂ ਇਨਾਂ੍ਹ ਖੇਤੀ ਕਾਨੂੰਨਾਂ ਦਾ ਸਮਰਥਨ ਨਹੀਂ ਕੀਤਾ ਗਿਆ।ਦੱਸਣਯੋਗ ਹੈ ਕਿ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੰਸਦ ‘ਚ 2021-22 ਦਾ ਆਮ ਬਜਟ ਪੇਸ਼ ਕੀਤਾ ਜਾ ਰਿਹਾ ਹੈ।ਕੋਰੋਨਾ ਦੀ ਮਾਰ ਝੱਲ ਰਹੇ ਹਰ ਸੈਕਟਰ ਨੂੰ ਇਸ ਵਾਰ ਬਜਟ ਤੋਂ ਆਸ ਹੈ।