ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 5 ਅਗਸਤ ਤੱਕ ਟਾਲ ਦਿੱਤੀ ਗਈ ਹੈ । ਸਿਸੋਦੀਆ ਨੇ 16 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਰਹਿਣ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਹੈ। ਕੋਰਟ ਨੇ ਕਿਹਾ ਕਿ CBI ਦਾ ਜਵਾਬ ਦਾਖਲ ਹੋ ਚੁੱਕਿਆ ਹੈ, ED ਦਾ ਜਵਾਬ ਬਾਕੀ ਹੈ। ਇਸ ਦੇ ਲਈ ਅਸੀਂ 1 ਅਗਸਤ ਤੱਕ ਦਾ ਸਮਾਂ ਦੇ ਰਹੇ ਹਾਂ।
ਦਰਅਸਲ, ਦਿੱਲੀ ਦੇ ਕਥਿਤ ਸ਼ਰਾਬ ਘੁਟਾਲਾ ਨਾਲ ਜੁੜੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਮਨੀਸ਼ ਸਿਸੋਦੀਆ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ । ਪਟੀਸ਼ਨ ਵਿੱਚ ਸਿਸੋਦੀਆ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਉਹ 16 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਖਿਲਾਫ਼ ਮੁਕੱਦਮੇ ਵਿੱਚ ਪਿਛਲੇ ਸਾਲ ਅਕਤੂਬਰ ਤੋਂ ਹੁਣ ਤੱਕ ਕੋਈ ਪ੍ਰਗਤੀ ਨਹੀਂ ਹੋਈ ਹੈ । ਕੋਰਟ ਨੇ 16 ਜੁਲਾਈ ਨੂੰ ਸਿਸੋਦੀਆ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ ਤਿਆਰ ਹੋ ਗਿਆ ਸੀ ਤੇ ਉਸਨੇ CBI ਅਤੇ ED ਤੋਂ ਜਵਾਬ ਮੰਗਿਆ ਸੀ।
ਇਹ ਵੀ ਪੜ੍ਹੋ: ਮੰਦਭਾਗੀ ਖਬਰ, ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਦੱਸ ਦੇਈਏ ਕਿ ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ 2023 ਨੂੰ ਸ਼ਰਾਬ ਘੁਟਾਲੇ ਵਿੱਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ । ਸੀਬੀਆਈ ਨੇ ਉਸ ਵਿਰੁੱਧ ਕੇਸ ਦਰਜ ਕੀਤਾ ਸੀ, ਜਿਸ ਦੇ ਆਧਾਰ ‘ਤੇ ਈਡੀ ਨੇ ਉਸ ਨੂੰ 9 ਮਾਰਚ, 2023 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਪਹਿਲਾਂ ਹੀ 28 ਫਰਵਰੀ ਨੂੰ ਸਿਸੋਦੀਆ ਨੇ ਮੰਤਰੀ ਅਹੁਦੇ ਤੋਂ ਆਪਣਾ ਅਸਤੀਫਾ ਦਿੱਲੀ ਸਰਕਾਰ ਨੂੰ ਭੇਜ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: