Supreme court constitutes : ਕੋਰੋਨਾ ਦੀ ਦੂਜੀ ਲਹਿਰ ਕਾਰਨ ਦੇਸ਼ ਵਿੱਚ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਕਾਲ ਦੌਰਾਨ ਦੇਸ਼ ਦੇ ਬਹੁਤੇ ਰਾਜ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੇ ਹਨ। ਸੁਪਰੀਮ ਕੋਰਟ ਵੀ ਇਸ ‘ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ।
ਇਸ ਦੌਰਾਨ ਹੁਣ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਰਾਜਾਂ ਵਿੱਚ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੇ ਅਲਾਟਮੈਂਟ ਲਈ 12 ਮੈਂਬਰੀ ਰਾਸ਼ਟਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਇਹ ਟਾਸਕ ਫੋਰਸ ਕੇਂਦਰ ਸਰਕਾਰ ਦੇ ਮਨੁੱਖੀ ਸਰੋਤ ਵਿਭਾਗ ਨਾਲ ਸਲਾਹ ਮਸ਼ਵਰਾ ਕਰਨ ਅਤੇ ਜਾਣਕਾਰੀ ਲੈਣ ਲਈ ਸੁਤੰਤਰ ਹੋਵੇਗੀ। ਫੋਰਸ ਆਪਣੇ ਕੰਮ ਕਰਨ ਦੇ ਤਰੀਕੇ ਅਤੇ ਪ੍ਰਕਿਰਿਆ ਨੂੰ ਤਿਆਰ ਕਰਨ ਲਈ ਲਈ ਵੀ ਆਜ਼ਾਦ ਹੋਵੇਗੀ। ਸੁਪਰੀਮ ਕੋਰਟ ਦੁਆਰਾ ਗਠਿਤ ਰਾਸ਼ਟਰੀ ਟਾਸਕ ਫੋਰਸ ਦੇ 12 ਮੈਂਬਰਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।