ਪਿਤਾ ਦੀ ਜਾਇਦਾਦ ‘ਤੇ ਬੇਟੀਆਂ ਦੇ ਅਧਿਕਾਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਕਿਸੇ ਵੀ ਸੰਯੁਕਤ ਪਰਿਵਾਰ ਵਿੱਚ ਜੇਕਰ ਕੋਈ ਵਿਅਕਤੀ ਵਸੀਅਤ ਬਣਾਏ ਬਿਨਾਂ ਮਰ ਜਾਂਦਾ ਹੈ ਤਾਂ ਉਸ ਦੀ ਜਾਇਦਾਦ ‘ਤੇ ਧੀ ਦਾ ਹੱਕ ਚਚੇਰੇ ਭਰਾਵਾਂ ਨਾਲੋਂ ਵੱਧ ਹੋਵੇਗਾ।
ਪਿਓ ਦੇ ਭਤੀਜਿਆਂ ਨਾਲੋਂ ਜਾਇਦਾਦ ਦੇ ਹੱਕ ਵਿੱਚ ਧੀਆਂ ਨੂੰ ਪਹਿਲ ਦਿੱਤੀ ਜਾਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਵਿਵਸਥਾ ਹਿੰਦੂ ਉਤਰਾਧਿਕਾਰੀ ਐਕਟ 1956 ਤੋਂ ਪਹਿਲਾਂ ਦੇ ਮਾਮਲਿਆਂ ਵਿੱਚ ਵੀ ਲਾਗੂ ਹੋਵੇਗੀ।
ਦਰਅਸਲ ਸੁਪਰੀਮ ਕੋਰਟ ਤਾਮਿਲਨਾਡੂ ਦੇ ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਜਸਟਿਸ ਐਸ ਅਬਦੁਲ ਨਜ਼ੀਰ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਬੈਂਚ ਨੇ ਇਹ ਵੱਡਾ ਫੈਸਲਾ ਸੁਣਾਇਆ। ਜਦੋਂ ਇਹ ਮਾਮਲਾ ਮਦਰਾਸ ਹਾਈਕੋਰਟ ਵਿੱਚ ਗਿਆ ਤਾਂ ਉੱਥੇ ਦੀ ਜਾਇਦਾਦ ਭਰਾ ਦੇ ਪੁੱਤਰਾਂ ਨੂੰ ਦੇ ਦਿੱਤੀ ਗਈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰਦਿਆਂ ਸੁਪਰੀਮ ਕੋਰਟ ਨੇ 51 ਪੰਨਿਆਂ ਦਾ ਫੈਸਲਾ ਸੁਣਾਇਆ ਅਤੇ ਕਿਹਾ ਕਿ ਪਿਤਾ ਦੀ ਆਪਣੀ ਕਮਾਈ ਅਤੇ ਜੱਦੀ ਜਾਇਦਾਦ ‘ਤੇ ਧੀ ਦਾ ਹੱਕ ਭਰਾਵਾਂ ਨਾਲੋਂ ਵੱਧ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: