ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਇੱਕ ਅਹਿਮ ਦਿਨ ਹੈ। ਦਰਅਸਲ, ਸੁਪਰੀਮ ਕੋਰਟ ਵਿੱਚ ਇਸ ਮਾਮਲੇ ‘ਤੇ ਅੱਜ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਫਿਲਹਾਲ ਮਾਮਲੇ ਦੀ ਸੁਣਵਾਈ ਜਾਰੀ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਕੁੱਝ ਸਮੇਂ ਤੱਕ ਕੋਈ ਵੱਡਾ ਫੈਸਲਾ ਆ ਸਕਦਾ ਹੈ।
ਇਸ ਮਾਮਲੇ ਤੇ ਚੀਫ਼ ਜਸਟਿਸ ਦੀ ਬੈਂਚ ਸੁਣਵਾਈ ਕਰ ਰਹੀ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਵਾਪਰੀ ਘਟਨਾ ਦੌਰਾਨ 4 ਕਿਸਾਨਾਂ, ਇੱਕ ਪਤੱਰਕਾਰ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਫ਼ਿਲਮੀ ਸਟਾਈਲ ‘ਚ ਭੇਸ ਬਦਲ ਕੇ ਪੁਲਿਸ ਨੂੰ ਚਕਮਾ ਦੇ ਲਖੀਮਪੁਰ ਖੀਰੀ ਪਹੁੰਚੇ ਚੜੂਨੀ, ਦੇਖੋ ਤਸਵੀਰਾਂ
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਉੱਥੇ ਹੀ ਬੀਤੇ ਦਿਨ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ।
ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October