ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਦੇ ਮੁੱਦੇ ‘ਤੇ ਅੱਜ ਸੁਪਰੀਮ ਕੋਰਟ ‘ਚ ਤਿੰਨ ਜੱਜਾਂ ਦੀ ਬੈਂਚ ਵੱਲੋਂ ਸੁਣਵਾਈ ਕੀਤੀ ਗਈ ਹੈ। ਸੁਣਵਾਈ ਦੌਰਾਨ ਜਸਟਿਸ ਸੂਰਿਆਕਾਂਤ ਨੇ ਪੁੱਛਿਆ ਕਿ ਕਿਸਾਨਾਂ ਨੂੰ ਪਰਾਲੀ ਕਿਉਂ ਸਾੜਨੀ ਪੈਂਦੀ ਹੈ ? ਪੰਜ ਤਾਰਾ ਹੋਟਲ ਵਿੱਚ ਏਸੀ ਵਿੱਚ ਬੈਠ ਕੇ ਕਿਸਾਨਾਂ ਨੂੰ ਦੋਸ਼ ਦੇਣਾ ਬਹੁਤ ਆਸਾਨ ਹੈ। ਤੁਹਾਡੇ ਕੋਲ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਸਮਰੱਥਾ ਹੈ।
ਹੁਣ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਨੂੰ ਹੋਵੇਗੀ। ਤੁਸ਼ਾਰ ਮਹਿਤਾ ਨੇ ਕਿਹਾ ਕਿ ਮੇਰੇ ਬਾਰੇ ਮੀਡੀਆ ‘ਚ ਦੱਸਿਆ ਗਿਆ ਕਿ ਮੈਂ ਪਰਾਲੀ ਸਾੜਨ ਬਾਰੇ ਗਲਤ ਜਾਣਕਾਰੀ ਦਿੱਤੀ, ਮੈਂ ਇਸ ‘ਤੇ ਸਪੱਸ਼ਟੀਕਰਨ ਦੇਣਾ ਚਾਹੁੰਦਾ ਹਾਂ। ਇਸ ‘ਤੇ ਸੀਜੇਆਈ ਨੇ ਕਿਹਾ ਕਿ ਇਸ ਤਰ੍ਹਾਂ ਦੀ ਆਲੋਚਨਾ ਪਬਲਿਕ ਆਫਿਸ ‘ਚ ਹੁੰਦੀ ਰਹਿੰਦੀ ਹੈ, ਇਸ ਨੂੰ ਭੁੱਲ ਜਾਓ। ਜਸਟਿਸ ਚੰਦਰਚੂੜ ਨੇ ਕਿਹਾ ਕਿ ਮੈਂ ਦੇਖਿਆ ਹੈ ਕਿ ਇਹ ਚਾਰ ਫੀਸਦੀ ਹੈ, ਪਰ ਵਿਕਾਸ ਸਿੰਘ ਨੇ ਦੱਸਿਆ ਕਿ ਰਿਪੋਰਟ ‘ਚ 35-40 ਫੀਸਦੀ ਹੈ। ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਪੂਰੇ ਸਾਲ ਦਾ ਅੰਕੜਾ ਦਿੱਤਾ ਸੀ। ਇਸ ਮੌਸਮ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ। ਸੀਜੇਆਈ ਨੇ ਕਿਹਾ ਕਿ ਇਹ ਆਮ ਸਮਝ ਦੀ ਗੱਲ ਹੈ ਕਿ ਇਨ੍ਹਾਂ ਮਹੀਨਿਆਂ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਹਨ, ਇਸ ਬਾਰੇ ਹਰ ਕੋਈ ਜਾਣੂ ਹੈ, ਪਰ ਕੋਈ ਕਦਮ ਨਹੀਂ ਚੁੱਕਿਆ ਗਿਆ।
ਇਹ ਵੀ ਪੜ੍ਹੋ : CM ਚੰਨੀ ਦਾ ਐਲਾਨ, ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ 18 ਮੰਗਾਂ ਨੂੰ ਦਿੱਤੀ ਹਰੀ ਝੰਡੀ
ਇਸ ‘ਤੇ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਆਪਣੇ ਹਲਫਨਾਮੇ ‘ਚ ਕਿਹਾ ਸੀ ਕਿ ਅਕਤੂਬਰ ਤੋਂ ਬਾਅਦ ਪਰਾਲੀ ਸਾੜਨ ਵਰਗੇ ਕੁੱਝ ਕਾਰਕ ਪ੍ਰਦੂਸ਼ਣ ‘ਚ ਜ਼ਿਆਦਾ ਯੋਗਦਾਨ ਪਾਉਂਦੇ ਹਨ। ਇਹ ਸਾਰਾ ਸਾਲ ਨਹੀਂ ਹੈ। ਅਸੀਂ ਉਦੋਂ ਕਿਹਾ ਸੀ ਕਿ ਇਹ ਉਨ੍ਹਾਂ ਦੋ ਮਹੀਨਿਆਂ ਵਿੱਚ ਵਧਦਾ ਹੈ ਅਤੇ ਇਹ ਲਗਭਗ 35-40 ਫੀਸਦੀ ਹੈ ਪਰ ਇਹ ਅੰਦਾਜ਼ਾ ਸੀ ਕਿ ਅਸੀਂ ਕਿਹਾ ਕਿ ਪੰਜਾਬ ਕਾਰਨ ਸਿਰਫ 4-7 ਫੀਸਦੀ ਹੈ। ਸੀਜੇਆਈ ਨੇ ਕਿਹਾ ਕਿ ਇਹ ਅੰਕੜੇ ਸਾਡੇ ਲਈ ਮਹੱਤਵਪੂਰਨ ਨਹੀਂ ਹਨ। ਮੁੱਦੇ ਨੂੰ ਘੁੰਮਾਉਣ ਦੀ ਕੋਸ਼ਿਸ਼ ਨਾ ਕਰੋ। ਅਸੀਂ ਪ੍ਰਦੂਸ਼ਣ ਨੂੰ ਘਟਾਉਣ ਲਈ ਚਿੰਤਤ ਹਾਂ। ਤੁਸ਼ਾਰ ਨੇ ਕਿਹਾ ਕਿ ਪਰ ਕੁੱਝ ਅਜਿਹੇ ਵੀ ਹਨ ਜੋ ਆਮ ਸਮਝ ਦੀ ਵਰਤੋਂ ਨਹੀਂ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: