ਸੁਪਰੀਮ ਕੋਰਟ ਨੇ ਪੀਐੱਮ ਕੇਅਰਜ਼ ਫੰਡ ਬਾਰੇ ਜਾਣਕਾਰੀ ਜਨਤਕ ਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਅਤੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਕੋਲੋਂ ਇਸ ਦਾ ਆਡਿਟ ਕਰਵਾਉਣ ਦੀ ਮੰਗ ਵਾਲੀ ਇੱਕ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਜਸਟਿਸ ਐੱਲ. ਨਾਗੇਸ਼ਵਰ ਰਾਓ ਅਤੇ ਜਸਟਿਸ ਬੀ. ਆਰ. ਗਵਈ ਦੀ ਬੈਂਚ ਨੇ ਪਟੀਸ਼ਨਕਰਤਾ ਨੂੰ ਇਲਾਹਾਬਾਦ ਹਾਈ ਕੋਰਟ ਜਾਣ ਅਤੇ ਮਾਮਲੇ ਵਿੱਚ ਸਮੀਖਿਆ ਪਟੀਸ਼ਨ ਦਾਇਰ ਕਰਨ ਲਈ ਕਿਹਾ ਹੈ । ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੇਵਦੱਤ ਕਾਮਤ ਨੇ ਕਿਹਾ ਕਿ ਹਾਈ ਕੋਰਟ ਨੇ ਰਿਟ ਪਟੀਸ਼ਨ ਵਿੱਚ ਚੁੱਕੇ ਗਏ ਸਾਰੇ ਮੁੱਦਿਆਂ ‘ਤੇ ਵਿਚਾਰ ਨਹੀਂ ਕੀਤਾ।
ਇਹ ਵੀ ਪੜ੍ਹੋ: ‘ਆਪ’ ਵਿਧਾਇਕ ਜਸਵੰਤ ਸਿੰਘ ਨੇ ਵਾਅਦਾ ਕੀਤਾ ਪੂਰਾ, ‘ਇੱਕ ਰੁਪਏ ਤਨਖਾਹ ਤੇ ਪੈਨਸ਼ਨ ਛੱਡਣ ਦਾ ਕੀਤਾ ਐਲਾਨ’
ਇਸ ਤੋਂ ਇਲਾਵਾ ਬੈਂਚ ਨੇ ਕਿਹਾ ਕਿ ਤੁਹਾਡੀ ਇਹ ਗੱਲ ਸਹੀ ਹੋ ਸਕਦੀ ਹੈ ਕਿ ਸਾਰੇ ਮੁੱਦਿਆਂ ’ਤੇ ਵਿਚਾਰ ਨਹੀਂ ਕੀਤਾ ਗਿਆ । ਅਸੀਂ ਨਹੀਂ ਜਾਣਦੇ ਕਿ ਤੁਸੀਂ ਕੀ ਦਲੀਲ ਦਿੱਤੀ ਸੀ। ਤੁਸੀਂ ਜਾ ਕੇ ਰੀਵਿਊ ਪਟੀਸ਼ਨ ਦਾਇਰ ਕਰੋ।
ਵੀਡੀਓ ਲਈ ਕਲਿੱਕ ਕਰੋ -: