supreme court senior lawyers: ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ।
ਭਾਰਤ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ 4 ਸੀਨੀਅਰ ਵਕੀਲਾਂ ਪ੍ਰਸ਼ਾਂਤ ਭੂਸ਼ਣ, ਐਚ.ਐਸ ਫੂਲਕਾ, ਕੋਲਿਨ ਗੋਂਜ਼ਾਲਵਸ, ਦੁਸ਼ਯੰਤ ਦਵੇ ਨਾਲ ਵਿਚਾਰ ਕਰਨ ਤੋਂ ਬਾਅਦ ਕੋਈ ਫੈਸਲਾ ਲਵਾਂਗੇ। ਇਸਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਕੀਲਾਂ ਨਾਲ ਗੱਲਬਾਤ ਕੀਤੇ ਬਗੈਰ ਕੋਈ ਟਿੱਪਣੀ ਨਹੀਂ ਕਰ ਸਕਦੇ। ਸਾਡੇ ਲਈ ਸਾਰੇ ਇੱਕੋ ਜਿਹੇ ਹੀ ਹਨ ਤੇ ਉਨ੍ਹਾਂ ਕਿਹਾ ਸਾਡਾ ਕਿਸੇ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।