Supreme Court stays agricultural laws : ਕਿਸਾਨਾਂ ਦੇ ਅੰਦੋਲਨ ਨਾਲ ਸਬੰਧਿਤ ਦਾਇਰ ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ ਵਿੱਚ ਲਗਾਤਾਰ ਦੂਜੇ ਦਿਨ ਸੁਣਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮੰਗਲਵਾਰ ਨੂੰ ਦਿੱਤਾ ਹੈ, ਇਸ ਮੁੱਦੇ ਦੇ ਹੱਲ ਲਈ ਕਮੇਟੀ ਵੀ ਬਣਾਈ ਗਈ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੀ ਗੱਲਬਾਤ ਦਾ ਹੱਲ ਨਾ ਹੋਣ ਤੋਂ ਬਾਅਦ ਲਿਆ ਹੈ।
ਕਿਸਾਨਾਂ ਵਲੋਂ ਵੀ ਸੁਪਰੀਮ ਕੋਰਟ ਵਲੋਂ ਅੰਦੋਲਨ ਦੇ ਸਬੰਧਿਤ ਕੀਤੀਆਂ ਗਈਆਂ ਟਿੱਪਣੀਆਂ ‘ਤੇ ਅੱਜ ਕਿਸਾਨ ਜਥੇਬੰਦੀਆਂ ਮੀਟਿੰਗ ਕਰਨਗੀਆਂ। ਕਿਸਾਨ ਜਥੇਬੰਦੀਆਂ ਅੱਜ 2 ਵਜੇ ਇਸ ਮਾਮਲੇ ‘ਤੇ ਮੀਟਿੰਗ ਕਰਨਗੀਆਂ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਵਕੀਲ ਅੱਜ ਸੁਪਰੀਮ ਕੋਰਟ ‘ਚ ਪੇਸ਼ ਨਹੀਂ ਹੋਏ ਹਨ। ਇਸ ਦੌਰਾਨ ਦੇਖਣਾ ਹੋਵੇਗਾ ਕਿ ਸੁਪਰੀਮ ਕੋਰਟ ਅੱਗੇ ਕੀ ਫੈਸਲਾ ਲਵੇਗਾ।
ਇਹ ਵੀ ਦੇਖੋ : ਲਓ ਜੀ ਦਿੱਲੀ ਚ ਵਾੜ ਦਿੱਤਾ ਕਿਸਾਨ ਨੇ ਘੜੁੱਕਾ! ਹੁਣ ਆਊਗੀ ਪਿੰਡਾਂ ਵਾਲੀ ਫੀਲਿੰਗ