ਲਖੀਮਪੁਰ ਖੀਰੀ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੁਪਰੀਮ ਕੋਰਟ ਨੇ ਖੁਦ ਲਖੀਮਪੁਰ ਖੀਰੀ ਹਿੰਸਾ ਦਾ ਨੋਟਿਸ ਲਿਆ ਹੈ। ਚੀਫ ਜਸਟਿਸ ਐਨਵੀ ਰਮਾਨਾ ਅਤੇ ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ਦਾ ਬੈਂਚ ਭਲਕੇ ਇਸ ਮਾਮਲੇ ਦੀ ਸੁਣਵਾਈ ਕਰੇਗਾ।
ਕਿਸਾਨਾਂ ਦੇ ਧਰਨੇ ਦੌਰਾਨ ਹੋਈ ਹਿੰਸਾ ਤੋਂ ਬਾਅਦ ਪੀੜਤਾਂ ਲਈ ਇਨਸਾਫ਼ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ, ਜਿਸ ‘ਤੇ ਭੀੜ ਨੂੰ ਆਪਣੇ ਵਾਹਨ ਨਾਲ ਕੁਚਲਣ ਦਾ ਦੋਸ਼ ਹੈ। ਹਾਲਾਂਕਿ ਕੇਂਦਰੀ ਮੰਤਰੀ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਦੋ ਦਿਨ ਪਹਿਲਾਂ ਕਿਸਾਨਾਂ ਦੀ ਇੱਕ ਹੋਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਸੀ। ਅਦਾਲਤ ਨੇ ਕਿਹਾ ਸੀ ਕਿ ਜਦੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਕੋਈ ਵੀ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹੁੰਦਾ। ਪ੍ਰਦਰਸ਼ਨਕਾਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦਾ ਵਿਰੋਧ ਸ਼ਾਂਤੀਪੂਰਨ ਹੈ। ਇਸ ਦੇ ਨਾਲ ਹੀ ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਦੇ ਵਿਰੋਧ ਨੂੰ ਰੋਕਣ ਦੀ ਫੌਰੀ ਲੋੜ ਹੈ।
ਇਹ ਵੀ ਪੜ੍ਹੋ : CM ਚੰਨੀ ਤੇ ਸੁਖਬੀਰ ਬਾਦਲ ਨੇ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ