ਸ਼ੰਭੂ-ਖਨੌਰੀ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਟਾਲ ਦਿੱਤੀ ਗਈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਸਰਕਾਰਾਂ ਨੇ ਕਿਸਾਨਾਂ ਦੇ ਨਾਲ ਹੋਈ ਬੈਠਕ ਦੀ ਰਿਪੋਰਟ ਸਿਖਰਲੀ ਅਦਾਲਤ ਨੂੰ ਦਿੱਤੀ। ਕੋਰਟ ਨੇ ਦੋਹਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਬੈਠਕ ਜਾਰੀ ਰੱਖਣ ਨੂੰ ਕਿਹਾ ਹੈ। ਉੱਥੇ ਹੀ ਪੰਜਾਬ ਨੂੰ ਤਿੰਨ ਦਿਨਾਂ ਵਿੱਚ ਹੋਰ ਕਮੇਟੀ ਮੈਂਬਰਾਂ ਦੇ ਨਾਮ ਦੇਣ ਨੂੰ ਕਿਹਾ ਹੈ। ਅਗਲੀ ਸੁਣਵਾਈ 2 ਸਤੰਬਰ ਨੂੰ ਨਿਰਧਾਰਿਤ ਕੀਤੀ ਗਈ ਹੈ।

Supreme Court to constitute committee
ਸੁਪਰੀਮ ਕੋਰਟ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਲਈ ਆਪਣੇ ਵੱਲੋਂ ਵੀ ਵਿਚੋਲਾ ਨਿਯੁਕਤ ਕਰੇਗਾ। ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਸੌਖੇ ਤਰੀਕੇ ‘ਤੇ ਜ਼ੋਰ ਦਿੱਤਾ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਦੋਵੇਂ ਸੂਬੇ ਗੱਲਬਾਤ ਕਮੇਟੀ ਦੇ ਲਈ ਗੱਲਬਾਤ ਦੇ ਮੁੱਦੇ ਵੀ ਸੁਲਝਾਉਣ। ਇਸ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 2 ਸਤੰਬਰ ਨੂੰ ਹੋਣ ਵਾਲੀ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਨਵੇਂ ਟੂ-ਵ੍ਹੀਲਰਸ ਤੇ ਗੱਡੀਆਂ ਹੋਈਆਂ ਮਹਿੰਗੀਆਂ, ਵਾਹਨਾਂ ‘ਤੇ ਲੱਗੇਗਾ ਗ੍ਰੀਨ ਟੈਕਸ
ਸਿਖਰਲੀ ਅਦਾਲਤ ਨੇ ਕਿਹਾ ਕਿ ਉਹ ਇੱਕ ਹਫ਼ਤੇ ਦੇ ਅੰਦਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਦੇ ਲਈ ਇੱਕ ਕਮੇਟੀ ਦੇ ਗਠਨ ਦੇ ਸਬੰਧ ਵਿੱਚ ਆਦੇਸ਼ ਦੇਵੇਗੀ। ਜਸਟਿਸ ਸੂਰਿਆਕਾਂਤ, ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਉੱਜਵਲ ਭੁਇਆ ਦੀ ਬੈਂਚ ਨੇ ਪੰਜਾਬ ਤੇ ਹਰਿਆਣਾ ਸੂਬਿਆਂ ਨੂੰ ਕਿਹਾ ਕਿ ਉਹ ਉਨ੍ਹਾਂ ਮੁੱਦਿਆਂ ਨੂੰ ਲੈ ਕੇ ਸੁਝਾਅ ਦੇਣ, ਜੋ ਕਮੇਟੀ ਦੇ ਲਈ ਹਵਾਲੇ ਦਾ ਕੰਮ ਕਰੇ। ਇਸਦੇ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਸਾਫ਼ ਕੀਤਾ ਕਿ ਹਵਾਲਾ ਦੇਣ ਨਾਲ ਸਮੱਸਿਆਵਾਂ ਪੈਦਾ ਕਰਨ ਵਾਲੇ ਮੁੱਦਿਆਂ ਨੂੰ ਆਸਾਨੀ ਨਾਲ ਹੱਲ ਕੀਤਾ ਜਾ ਸਕੇਗਾ।

Supreme Court to constitute committee
ਇਸ ਤੋਂ ਅੱਗੇ ਸੁਪਰੀਮ ਕੋਰਟ ਨੇ ਕਿਹਾ ਕਿ ਸੂਬਿਆਂ ਦੇ ਨੁਮਾਇੰਦਿਆਂ ਨੂੰ ਕਿਸਾਨਾਂ ਦੇ ਨਾਲ ਆਪਣੀਆਂ ਬੈਠਕਾਂ ਜਾਰੀ ਰੱਖੀਆਂ ਪੈਣਗੀਆਂ। ਸੁਣਵਾਈ ਦੀ ਅਗਲੀ ਤਾਰੀਕ ‘ਤੇ ਗੱਲਬਾਤ ਦਾ ਨਤੀਜਾ ਕੀ ਨਿਕਲਿਆ ਹੈ। ਇਸ ਦੀ ਜਾਣਕਾਰੀ ਕੋਰਟ ਨੂੰ ਦੇਣੀ ਪਵੇਗੀ। ਕੋਰਟ ਨੇ ਪੰਜਾਬ ਸੂਬੇ ਨੂੰ ਤਿੰਨ ਦਿਨਾਂ ਦੇ ਅੰਦਰ ਕਮੇਟੀ ਢਾਂਚੇ ਲਈ ਹੋਰ ਨਾਂ ਸੁਝਾਉਣ ਦੀ ਇਜਾਜ਼ਤ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























