ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਪਲਹਾਲਨ ਪੱਟਨ ‘ਚ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਸੀਆਰਪੀਐਫ ਦੇ ਦੋ ਜਵਾਨਾਂ ਸਮੇਤ ਛੇ ਲੋਕ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਇਹ ਹਮਲਾ ਸੀਆਰਪੀਐਫ ਪਾਰਟੀ ‘ਤੇ ਕੀਤਾ ਸੀ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੁੱਧਵਾਰ ਨੂੰ ਬਾਰਾਮੂਲਾ ‘ਚ ਪਲਹਾਲਨ ਚੌਕ ਸੀਆਰਪੀਐੱਫ ਪਾਰਟੀ ‘ਤੇ ਇਹ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਸੀਆਰਪੀਐਫ ਦੇ 2 ਜਵਾਨ ਅਤੇ 4 ਨਾਗਰਿਕ ਜ਼ਖਮੀ ਹੋ ਗਏ ਹਨ। ਸਾਰਿਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਗ੍ਰਨੇਡ ਸੁੱਟਣ ਵਾਲੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”























