ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਤੋਂ ਪਹਿਲਾਂ ਦੇਸ਼ ਭਰ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੈਸਲਰ ਅੰਕਿਤ ਬੈਯਨਪੁਰੀਆ ਨਾਲ ਮਿਲ ਕੇ ਇਸ ਮੁਹਿੰਮ ਵਿੱਚ ਹਿੱਸਾ ਲਿਆ । ਪੀਐਮ ਮੋਦੀ ਨੇ ਸੋਸ਼ਲ ਮੀਡੀਆ ‘ਤੇ ਅੰਕਿਤ ਬੈਅਨਪੁਰੀਆ ਨਾਲ 4 ਮਿੰਟ 41 ਸੈਕਿੰਡ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ । ਇਸ ਵਿੱਚ ਉਹ ਸਵੱਛ ਅਤੇ ਸਿਹਤਮੰਦ ਭਾਰਤ ਦਾ ਸੰਦੇਸ਼ ਦੇ ਰਹੇ ਹਨ।
ਵੀਡੀਓ ਸ਼ੇਅਰ ਕਰਦੇ ਹੋਏ ਪੀਐੱਮ ਮੋਦੀ ਨੇ ਲਿਖਿਆ, ‘ਅੱਜ ਜਦੋਂ ਦੇਸ਼ ਸਵੱਛਤਾ ‘ਤੇ ਧਿਆਨ ਦੇ ਰਿਹਾ ਹੈ, ਇਸ ਮੌਕੇ ਮੈਂ ਅਤੇ ਅੰਕਿਤ ਬੈਯਨਪੁਰੀਆ ਨੇ ਵੀ ਅਜਿਹਾ ਹੀ ਕੀਤਾ। ਸਫਾਈ ਤੋਂ ਇਲਾਵਾ ਅਸੀਂ ਇਸ ਵਿੱਚ ਫਿੱਟਨੈੱਸ ਅਤੇ ਖੁਸ਼ਹਾਲੀ ਨੂੰ ਵੀ ਸ਼ਾਮਲ ਕੀਤਾ ਹੈ। ਇਹ ਸਭ ਸਵੱਛ ਅਤੇ ਸਿਹਤਮੰਦ ਭਾਰਤ ਦੀ ਭਾਵਨਾ ਬਾਰੇ ਹੈ।’ ਵੀਡੀਓ ਵਿੱਚ ਪੀਐਮ ਮੋਦੀ ਨੂੰ ਗਮਛਾ ਲਪੇਟੇ ਹੋਏ ਵੀ ਦੇਖਿਆ ਜਾ ਸਕਦਾ ਹੈ। ਐਕਸ ‘ਤੇ ਸ਼ੇਅਰ ਕੀਤੇ ਇਸ ਵੀਡੀਓ ਨੂੰ ਹੁਣ ਤੱਕ ਇੱਕ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਝੋਨੇ ਦੀ ਸੁਚਾਰੂ ਖਰੀਦ ਅੱਜ ਤੋਂ, ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਕੀਤੇ ਗਏ ਨੋਟੀਫਾਈ
ਜ਼ਿਕਰਯੋਗ ਹੈ ਕਿ ਸਤੰਬਰ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਪੀਐੱਮ ਮੋਦੀ ਨੇ ਲੋਕਾਂ ਨੂੰ 1 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਇੱਕ ਘੰਟੇ ਲਈ ਸਵੱਛਤਾ ਲਈ ਲੇਬਰ ਦਾਨ ਕਰਨ ਦੀ ਅਪੀਲ ਕੀਤੀ ਸੀ । ਪੀਐੱਮ ਨੇ ਇਸ ਮੁਹਿੰਮ ਲਈ ਦੇਸ਼ ਭਰ ਵਿੱਚ 6.4 ਲੱਖ ਥਾਵਾਂ ਦੀ ਚੋਣ ਕੀਤੀ ਗਈ । ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਵੱਡੇ ਨੇਤਾਵਾਂ ਨੇ ਵੱਖ-ਵੱਖ ਸੂਬਿਆਂ ਵਿੱਚ ਝਾੜੂ ਲਗਾ ਕੇ ਸਵੱਛਤਾ ਦਾ ਸੰਦੇਸ਼ ਦਿੱਤਾ।
ਦੱਸ ਦੇਈਏ ਕਿ ਜਦੋਂ ਪੀਐੱਮ ਮੋਦੀ 2014 ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਉਸ ਸਾਲ ਗਾਂਧੀ ਜਯੰਤੀ ਦੇ ਮੌਕੇ 2 ਅਕਤੂਬਰ ਨੂੰ ਸਵੱਛ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਸੀ। ਇਸ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀਆਂ ਥਾਵਾਂ ਨੂੰ ਸਾਫ਼ ਰੱਖਣ ਲਈ ਕਿਹਾ । ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਸਗੋਂ ਵਾਤਾਵਰਨ ਨੂੰ ਵੀ ਸੁਰੱਖਿਅਤ ਰੱਖਣ।
ਵੀਡੀਓ ਲਈ ਕਲਿੱਕ ਕਰੋ -: