Tajikistan Earthquake: ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ ਤਜਾਕਿਸਤਾਨ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਭੂਚਾਲ ਆਇਆ । 7 ਵਜੇ ਆਏ ਇਸ ਭੁਚਾਲ ਦੀ ਤੀਬਰਤਾ 5.8 ਸੀ । ਭੂਚਾਲ ਦਾ ਕੇਂਦਰ ਤਜਾਕਿਸਤਾਨ ਦੇ ਦਸਹਾਂਬੇ ਤੋਂ 341 ਕਿਲੋਮੀਟਰ ਦੀ ਦੂਰੀ ‘ਤੇ ਸੀ। ਇਸ ਦਾ ਅਸਰ ਜੰਮੂ-ਕਸ਼ਮੀਰ ਵਿੱਚ ਵੀ ਵੇਖਣ ਨੂੰ ਮਿਲਿਆ ।
ਦਰਅਸਲ, ਮੰਗਲਵਾਰ ਸਵੇਰੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਲੋਕ ਘਰਾਂ ਤੋਂ ਬਾਹਰ ਆ ਨਿਕਲ ਆਏ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਬਹੁਤ ਵਾਰ ਮਹਿਸੂਸ ਕੀਤੇ ਗਏ ਹਨ । ਇਸ ਤੋਂ ਪਹਿਲਾਂ ਸੋਮਵਾਰ ਸਵੇਰੇ 4.36 ਵਜੇ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.2 ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 9 ਜੂਨ ਨੂੰ ਵੀ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਦੱਸਿਆ ਜਾ ਰਿਹਾ ਸੀ ਕਿ ਲੋਕਾਂ ਨੇ 9 ਜੂਨ ਸਵੇਰੇ 8:16 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ । ਰਿਕਟਰ ਪੈਮਾਨੇ ‘ਤੇ ਤੀਬਰਤਾ 3.9 ਸੀ। ਭੂਚਾਲ ਦਾ ਕੇਂਦਰ ਸ੍ਰੀਨਗਰ ਤੋਂ 14 ਕਿਲੋਮੀਟਰ ਉੱਤਰ ਅਤੇ ਗੈਂਡਰਬੈਲਟ ਤੋਂ 7 ਕਿਲੋਮੀਟਰ ਦੱਖਣ-ਪੂਰਬ ਵਿੱਚ ਸੀ ।