Tamil Nadu CM announces: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ। ਜਿਸ ਕਾਰਨ ਹਜ਼ਾਰਾਂ ਲੋਕ ਰੋਜ਼ਾਨਾਂ ਆਪਣੀ ਜਾਨ ਗੁਆ ਰਹੇ ਹਨ। ਇਸੇ ਵਿਚਾਲੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨੇ ਅੱਜ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਡਿਊਟੀ ‘ਤੇ ਆਪਣੀ ਜਾਨ ਗੁਆਉਣ ਵਾਲੇ ਡਾਕਟਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਦਰਅਸਲ, ਕੋਵਿਡ ਮਰੀਜ਼ਾਂ ਦੇ ਇਲਾਜ਼ ਦੌਰਾਨ ਜਾਨ ਗਵਾਉਣ ਵਾਲੇ 43 ਡਾਕਟਰਾਂ ਦੇ ਪਰਿਵਾਰ ਵਾਲਿਆਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ । ਕੋਰੋਨਾ ਮਰੀਜ਼ਾਂ ਦੀ ਦੇਖਭਾਲ ਕਰਦੇ ਸਮੇਂ ਡਿਊਟੀ ਦੌਰਾਨ ਇਨ੍ਹਾਂ ਡਾਕਟਰਾਂ ਦੀ ਮੌਤ ਹੋ ਗਈ ਸੀ । ਸਟਾਲਿਨ ਨੇ ਉਨ੍ਹਾਂ ਮੈਡੀਕਲ ਸੇਵਾ ਦੇ ਕਰਮਚਾਰੀਆਂ ਨੂੰ ਪ੍ਰੋਤਸਾਹਨ ਦੇਣ ਦਾ ਐਲਾਨ ਵੀ ਕੀਤਾ ਜੋ ਕੋਵਿਡ ਮਰੀਜ਼ਾਂ ਦੇ ਇਲਾਜ ਵਿੱਚ ਸ਼ਾਮਿਲ ਸਨ।
ਤਿੰਨ ਮਹੀਨਿਆਂ ਲਈ ਪ੍ਰੇਰਕ ਸਕੀਮ ਦੇ ਅਨੁਸਾਰ ਅਪ੍ਰੈਲ, ਮਈ ਅਤੇ ਜੂਨ ਤੱਕ ਜਦੋਂ ਤੋਂ ਕੋਵਿਡ ਦੀ ਦੂਜੀ ਲਹਿਰ ਫਫੈਲੀ ਹੈ ਤਾਂ ਡਾਕਟਰਾਂ ਨੂੰ 30,000 ਰੁਪਏ, ਨਰਸਾਂ ਅਤੇ ਟ੍ਰੇਨੀ ਡਾਕਟਰਾਂ ਨੂੰ 20,000 ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੈਨੇਟਰੀ ਕਰਮਚਾਰੀਆਂ,ਕਮ ਕਰਨ ਵਾਲੇ ਲੋਕਾਂ ਨੂੰ ਵੀ ਇਸਦਾ ਭੁਗਤਾਨ ਕੀਤਾ ਜਾਵੇਗਾ। ਸੀਟੀ ਸਕੈਨ ਵਿਭਾਗ ਵਿੱਚ ਐਂਬੂਲੈਂਸ ਸਟਾਫ ਨੂੰ 15,000 ਰੁਪਏ ਦਿੱਤੇ ਜਾਣਗੇ।
ਦੱਸ ਦੇਈਏ ਕਿ ਤਾਮਿਲਨਾਡੂ ਵਿੱਚ ਮੰਗਲਵਾਰ ਨੂੰ ਕੋਵਿਡ-19 ਦੇ ਹੁਣ ਤੱਕ ਦੇ ਸਭ ਤੋਂ ਵੱਧ 29,272 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਰਾਜ ਵਿੱਚ ਪੀੜਤਾਂ ਦੀ ਕੁੱਲ ਗਿਣਤੀ 14 ਲੱਖ 38 ਹਜ਼ਾਰ 509 ਹੋ ਗਏ । ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 298 ਮੌਤਾਂ ਹੋਈਆਂ ਹਨ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 16,178 ਹੋ ਗਈ।