ਤਾਮਿਲਨਾਡੂ ਦੇ MDMK ਪਾਰਟੀ ਦੇ ਸੰਸਦ ਮੈਂਬਰ ਗਣੇਸ਼ਮੂਰਤੀ ਦਾ 76 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਵੀਰਵਾਰ ਸਵੇਰੇ 5 ਵਜੇ ਕੋਇੰਬਟੂਰ ਦੇ ਇਕ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਚਾਰ ਦਿਨ ਪਹਿਲਾਂ ਉਨ੍ਹਾਂ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਉਹ ਹਸਪਤਾਲ ਵਿੱਚ ਦਾਖ਼ਲ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਪੁਲਿਸ ਦੇ ਅਨੁਸਾਰ, ਗਣੇਸ਼ਮੂਰਤੀ, ਜੋ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਈਰੋਡ ਤੋਂ DMK ਦੀ ਟਿਕਟ ‘ਤੇ ਚੁਣੇ ਗਏ ਸਨ, ਦੀ ਸਿਹਤ ਠੀਕ ਨਹੀਂ ਸੀ ਅਤੇ ਉਨ੍ਹਾਂ ਨੂੰ 24 ਮਾਰਚ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸ਼ੁਰੂਆਤੀ ਜਾਂਚ ਤੋਂ ਬਾਅਦ, ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਅਤੇ ਵੈਂਟੀਲੇਟਰ ‘ਤੇ ਰੱਖਿਆ ਗਿਆ। ਸੰਸਦ ਮੈਂਬਰ ਨੂੰ ਬਾਅਦ ਵਿੱਚ ਕੋਇੰਬਟੂਰ ਨੇੜਲੇ ਇੱਕ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਦੀ ਸਤਲੁਜ ਦਰਿਆ ਨੇੜੇ ਰੇਡ, 28,000 ਲੀਟਰ ਲਾਹਣ ਬਰਾਮਦ ਕਰਕੇ ਮੌਕੇ ਤੇ ਕੀਤਾ ਨਸ਼ਟ
ਤਿੰਨ ਵਾਰ ਸਾਂਸਦ ਰਹਿ ਚੁੱਕੇ ਗਣੇਸ਼ਮੂਰਤੀ ਨੇ MDMK ਵਿੱਚ ਅਹਿਮ ਅਹੁਦੇ ਸੰਭਾਲੇ ਹਨ। ਉਹ ਕਥਿਤ ਤੌਰ ‘ਤੇ ਪਾਰਟੀ ਵੱਲੋਂ ਉਸ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਰੋਡ ਸੀਟ ਤੋਂ ਚੋਣ ਲੜਨ ਲਈ ਟਿਕਟ ਦੇਣ ਤੋਂ ਇਨਕਾਰ ਕਰਨ ਤੋਂ ਨਾਰਾਜ਼ ਸੀ। DMK ਨੇ ਇਰੋਡ ਵਿੱਚ ਆਪਣਾ ਉਮੀਦਵਾਰ ਖੜ੍ਹਾ ਕੀਤਾ ਹੈ ਅਤੇ ਤਿਰੂਚੀ ਸੀਟ MDMK ਨੂੰ ਦੇਣ ਦਾ ਫੈਸਲਾ ਕੀਤਾ ਹੈ। MDMK ਦੇ ਜਨਰਲ ਸਕੱਤਰ ਵਾਈਕੋ ਦੇ ਪੁੱਤਰ ਦੁਰਈ ਵਾਈਕੋ ਨੂੰ ਤਿਰੂਚੀ ਤੋਂ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: