ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉੱਤਰ ਭਾਰਤ ਤੋਂ ਬਾਅਦ ਹੁਣ ਤਮਿਲਨਾਡੂ ਵਿੱਚ ਵੀ ਕਿਸਾਨਾਂ ਦਾ ਅੰਦੋਲਨ ਤੇਜ਼ ਹੋ ਚੁੱਕਿਆ ਹੈ।
ਕਿਸਾਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਚੇੱਨਈ ਦੇ ਲੋਕਾਂ ਨੇ ਸੜਕਾਂ ‘ਤੇ ਉਤਰ ਕੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਬੈਰੀਕੇਡਿੰਗ ਤੋੜ ਦਿੱਤੀ ਗਈ । ਜਿਸ ਤੋਂ ਬਾਅਦ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ।
ਇਹ ਵੀ ਪੜ੍ਹੋ: ਮੰਦਭਾਗੀ ਖਬਰ : ਭਾਰਤ ਬੰਦ ਦੌਰਾਨ ਸਿੰਘੂ ਬਾਰਡਰ ‘ਤੇ ਹੋਈ ਇੱਕ ਕਿਸਾਨ ਦੀ ਮੌਤ, ਪੁਲਿਸ ਨੇ ਕਿਹਾ…
ਇਸ ਸਬੰਧੀ ਤਾਮਿਲਨਾਡੂ ਵਿੱਚ ਸੀਪੀਐਮ ਦੇ ਸਕੱਤਰ ਬਾਲਾਕ੍ਰਿਸ਼ਨਨ ਨੇ ਕਿਹਾਕਿ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ, ਪਰ ਮੋਦੀ ਸਰਕਾਰ ਕਾਨੂੰਨ ਵਾਪਸ ਲੈਣ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਜ਼ਿਆਦਾ ਤੇਜ਼ ਹੋਵੇਗਾ।
ਦੱਸ ਦੇਈਏ ਕਿ ਕਿਸਾਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ । ਇਸ ਪ੍ਰਦਰਸ਼ਨ ਦੌਰਾਨ ਦੇਸ਼ ਦੇ ਵੱਡੇ ਸ਼ਹਿਰਾਂ ਦਿੱਲੀ-ਗੁਰੂਗ੍ਰਾਮ ਆਦਿ ਵਿੱਚ ਸੜਕਾਂ ‘ਤੇ ਭਾਰੀ ਜਾਮ ਲੱਗਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ।