Tamilnadu virudhunagar fire accident : ਤਾਮਿਲਨਾਡੂ ਦੇ ਦੱਖਣੀ ਜ਼ਿਲੇ ਦੇ ਸਤੂਰ ਦੇ ਵਿਰੁਧੁਨਗਰ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਪਟਾਖੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ ਸੀ। ਇਸ ਭਿਆਨਕ ਹਾਦਸੇ ਕਾਰਨ ਹੁਣ ਤੱਕ 19 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹਸਪਤਾਲ ਵਿੱਚ ਤਕਰੀਬਨ ਤਿੰਨ ਦਰਜਨ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਖਦਸ਼ਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਇਹ ਧਮਾਕਾ ਅਚਾਨਕੁਲਮ ਪਿੰਡ ਵਿੱਚ ਸਥਿਤ ਫੈਕਟਰੀ ਵਿੱਚ ਹੋਇਆ ਸੀ ਜਦੋਂ ਪਟਾਕੇ ਬਣਾਉਣ ਲਈ ਕੁੱਝ ਰਸਾਇਣ ਮਿਲਾਏ ਜਾ ਰਹੇ ਸਨ। ਪੁਲਿਸ-ਪ੍ਰਸ਼ਾਸਨ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਆਸ ਪਾਸ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਦਿੱਤਾ ਸੀ।
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਸੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਜਦਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ ਹੈ, ਜਦਕਿ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਹਿਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ “ਵਿਰੁਧੁਨਗਰ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਪ੍ਰਤੀ ਮੇਰੀ ਹਮਦਰਦੀ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਉਥੇ ਫਸੇ ਲੋਕ ਸੁਰੱਖਿਅਤ ਰਹਿਣ। ਇਸ ਤੋਂ ਇਲਾਵਾ, ਮੈਂ ਰਾਜ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੌਕੇ ‘ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।”
ਇਹ ਵੀ ਦੇਖੋ : ਮਹਾਂਪੰਚਾਇਤ ਤੋਂ ਬਾਅਦ ਕਿਸਾਨ ਆਗੂਆਂ ਦੇ ਨਵੇਂ ਐਲਾਨ, ਪੀਐਮ ਮੋਦੀ ਦੇ ਝੂਠ ਦਾ ਕੀਤਾ ਪਰਦਾਫਾਸ਼