Telangana government announces lockdown : ਭਾਰਤ ਵਿੱਚ ਕੋਰੋਨਾ ਦੀ ਭਿਆਨਕ ਰਫਤਾਰ ਕਾਰਨ ਹਾਹਾਕਾਰ ਮਚਿਆ ਹੋਇਆ ਹੈ। ਹਰ ਰੋਜ਼ ਰਿਕਾਰਡ ਤੋੜ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਤੇਲੰਗਾਨਾ ਵਿੱਚ ਕੋਵਿਡ ਦੀ ਤਬਾਹੀ ਦੇ ਮੱਦੇਨਜ਼ਰ ਬੁੱਧਵਾਰ ਤੋਂ 10 ਦਿਨਾਂ ਦਾ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
ਮੰਗਲਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਦੀ ਇੱਕ ਅਹਿਮ ਬੈਠਕ ਹੋਈ ਹੈ, ਜਿਸ ਵਿੱਚ ਤਾਲਾਬੰਦੀ ਬਾਰੇ ਫੈਸਲਾ ਲਿਆ ਗਿਆ। ਤਾਲਾਬੰਦੀ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਸਵੇਰੇ 6 ਵਜੇ ਤੋਂ 10 ਵਜੇ ਤੱਕ ਛੋਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰੂਸ ਦੇ ਸਕੂਲ ‘ਚ ਦਾਖਲ ਹੋ ਸਿਰਫਿਰੇ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 8 ਬੱਚਿਆਂ ਸਮੇਤ 9 ਦੀ ਮੌਤ
ਸੂਬੇ ਵਿਚ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ, ਇਸ ਨੂੰ ਰੋਕਣ ਲਈ ਰਾਜ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸੋਮਵਾਰ ਨੂੰ ਰਾਜ ਵਿੱਚ ਕੋਰੋਨਾ ਦੇ 4823 ਨਵੇਂ ਕੇਸ ਸਾਹਮਣੇ ਆਏ ਅਤੇ 32 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਰਾਜ ਵਿੱਚ ਕੋਰੋਨਾ ਦੇ ਲੱਗਭਗ 63 ਹਜ਼ਾਰ ਸਰਗਰਮ ਕੇਸ ਹਨ। ਇਹ ਗਿਣਤੀ ਨਿਰੰਤਰ ਵੱਧ ਰਹੀ ਹੈ। ਪਿੱਛਲੇ 24 ਘੰਟਿਆਂ ਵਿੱਚ ਪੂਰੇ ਦੇਸ਼ ਵਿੱਚ ਕੋਰੋਨਾ ਦੇ 3 ਲੱਖ 29 ਹਜ਼ਾਰ 942 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਪਿੱਛਲੇ 24 ਘੰਟਿਆਂ ਵਿੱਚ 3876 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ।
ਇਹ ਵੀ ਦੇਖੋ : ਇਹ ਮਹਿਲਾ ਖੁਦ ਪਕਾ ਕੇ 3 ਵਕਤ ਦਾ ਖਾਣਾ ਪਹੁੰਚਾਉਂਦੀ ਹੈ ਘਰ-ਘਰ, ਇਹ ਨਾ ਪੁੱਛਣਾ ਫੰਡਿੰਗ ਕਿੱਥੋਂ ਆਉਦੀ ਹੈ