Telangana Imposes Night Curfew: ਤੇਲੰਗਾਨਾ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਨੇ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਤੇਲੰਗਾਨਾ ਵਿੱਚ 1 ਮਈ ਤੱਕ ਨਾਈਟ ਕਰਫਿਊ ਜਾਰੀ ਰਹੇਗਾ । ਪ੍ਰਸ਼ਾਸਨ ਦਾ ਕਹਿਣਾ ਹੈ ਕਿ 1 ਮਈ ਤੋਂ ਬਾਅਦ ਫਿਰ ਤੋਂ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਫਿਰ ਹੀ ਕੋਈ ਫੈਸਲਾ ਲਿਆ ਜਾਵੇਗਾ।
ਤੇਲੰਗਾਨਾ ਵਿੱਚ ਕੋਰੋਨਾ ਮਹਾਂਮਾਰੀ ਦੇ 5926 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਰਾਜ ਵਿੱਚ ਇੱਕ ਦਿਨ ਵਿੱਚ ਸਾਹਮਣੇ ਆਏ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ । ਰਾਜ ਵਿੱਚ ਹੁਣ ਤੱਕ 3.61 ਲੱਖ ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ ਲਾਗ ਦੇ ਕਾਰਨ 18 ਹੋਰ ਲੋਕਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 1856 ਹੋ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਦੇ ਅਨੁਸਾਰ 19 ਅਪ੍ਰੈਲ ਰਾਤ 8 ਵਜੇ ਤੱਕ ਨੂੰ ਗ੍ਰੇਟਰ ਹੈਦਰਾਬਾਦ ਨਗਰ ਨਿਗਮ ਵਿੱਚ ਸਭ ਤੋਂ ਵੱਧ 793 ਨਵੇਂ ਕੇਸ ਸਾਹਮਣੇ ਆਏ ਹਨ, ਮੇਡਚਲ ਮਲਕਾਜਗਿਰੀ ਵਿੱਚ 488 ਅਤੇ ਰੰਗਰੇਡੀ ਵਿੱਚ 455 ਨਵੇਂ ਮਾਮਲੇ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਰਾਜ ਵਿੱਚ ਹੁਣ ਤੱਕ ਕੁੱਲ 3,61,359 ਲੋਕਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ । ਰਾਜ ਵਿੱਚ ਇੱਕ ਦਿਨ ਵਿੱਚ 2,029 ਮਰੀਜ਼ ਠੀਕ ਹੋ ਚੁੱਕੇ ਹਨ। ਰਾਜ ਵਿੱਚ ਹੁਣ ਤੱਕ ਕੁੱਲ 3,16,650 ਲੋਕ ਲਾਗ ਤੋਂ ਮੁਕਤ ਹੋ ਚੁੱਕੇ ਹਨ । ਰਾਜ ਵਿੱਚ 42,853 ਲੋਕ ਜ਼ੇਰੇ ਇਲਾਜ ਹਨ । ਸੋਮਵਾਰ ਨੂੰ 1.22 ਲੱਖ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ। ਰਾਜ ਵਿਚ ਹੁਣ ਤੱਕ 1.19 ਕਰੋੜ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਇਹ ਵੀ ਦੇਖੋ: ਰੁਲਦੂ ਸਿੰਘ ਮਾਨਸਾ ਨੇ ਕਿਹਾ ਜੇ ਇੰਦਰਾ ਗਾਂਧੀ ਦੀ ਐਮਰਜੰਸੀ ਨਹੀਂ, ਤਾਂ ਮੋਦੀ ਦੀ ਵੀ ਨਹੀਂ ਰਹਿਣੀ