Terrorist attack in Kashmir: ਕਸ਼ਮੀਰ ਵਿੱਚ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਸੀਆਰਪੀਐਫ ਦੇ ਕਾਫਲੇ ਨੂੰ ਨਿਸ਼ਾਨਾ ਬਣਾਕੇ ਵਿਸਫੋਟ ਕੀਤਾ ਗਿਆ ਹੈ। ਹਮਲਾ ਪਜਾਲਪੋਰਾ ਬਿਜਬਿਹਾਰਾ ਵਿੱਚ ਹੋਇਆ। ਹਮਲੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਕੁਝ ਸਥਾਨਕ ਲੋਕਾਂ ਦੇ ਵਾਹਨ ਨੁਕਸਾਨੇ ਗਏ ਸਨ IED ਨੂੰ ਇੱਕ ਵਾਹਨ ਦੇ ਅੰਦਰ ਲਗਾਇਆ ਗਿਆ ਸੀ। ਜਿਸ ਨੂੰ ਸੁਰੱਖਿਆ ਬਲਾਂ ਦੇ ਵਾਹਨ ਲੰਘਣ ਸਮੇਂ ਧਮਾਕਾ ਕੀਤਾ ਗਿਆ ਸੀ। ਇਸ ਧਮਾਕੇ ਵਿੱਚ ਸੁਰੱਖਿਆ ਬਲਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ।
ਇਸ ਭਿਆਨਕ ਹਮਲੇ ਤੋਂ ਬਾਅਦ ਪਜਲਪੋਰਾ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।ਅੱਤਵਾਦੀਆਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਅਤੇ ਲੋਕਾਂ ਵਿੱਚ ਡਰ ਫੈਲਾਉਣ ਲਈ ਸਰਹੱਦ ਪਾਰ ਅਜਿਹੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਰਾ ਖੇਤਰ ਵਿੱਚ ਇੱਕ ਘੱਟ ਤੀਬਰਤਾ ਦਾ ਆਈਈਡੀ ਲਗਾਇਆ ਸੀ। ਖੇਤਰ ਵਿੱਚ ਹੋਏ ਧਮਾਕੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਦੇਖੋ: ਵੱਡੀ ਖ਼ਬਰ: ‘Deep Sidhu’ ਦੀ ਹੋਈ ਮੁੜ ਅਦਾਲਤ ‘ਚ ਹੋਈ ਪੇਸ਼ੀ, ਐਨੇ ਦਿਨਾਂ ਦਾ ਰਿਮਾਂਡ ਹੋਰ ਵਧਿਆ !