ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫਲੇ ‘ਤੇ ਅੱਤਵਾਦੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੀ ਬੱਸ ‘ਤੇ ਅੱਤਵਾਦੀ ਹਮਲਾ ਹੋਇਆ ਸੀ ਤੇ ਹੁਣ ਮਨੀਪੁਰ ਦੇ ਮੁੱਖ ਮੰਤਰੀ ਦੀ ਸੁਰੱਖਿਆ ਕਾਫਲੇ ‘ਤੇ ਹਮਲਾ ਹੋਇਆ ਹੈ।
6 ਜੂਨ ਨੂੰ ਹਿੰਸਾ ਭੜਕੀ ਸੀ ਤੇ ਉਸ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਸੂਬੇ ਵਿਚ ਪਹੁੰਚਣਾ ਸੀ। ਇਸ ਤੋਂ ਪਹਿਲਾਂ ਸੁਰੱਖਿਆ ਕਾਫਲਾ ਉਸ ਥਾਂ ‘ਤੇ ਪਹੁੰਚਦਾ ਹੈ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ। ਪਰ ਜਦੋਂ ਸੁਰੱਖਿਆ ਕਾਫਲਾ ਉਥੇ ਪਹੁੰਚਦਾ ਹੈ ਤਾਂ ਉਨ੍ਹਾਂ ‘ਤੇ ਹਮਲਾ ਬੋਲ ਦਿੱਤਾ ਜਾਂਦਾ ਹੈ। ਹਮਲੇ ਵਿਚ ਇਕ ਜਵਾਨ ਵੀ ਜ਼ਖਮੀ ਹੋਇਆ ਹੈ। 6 ਜੂਨ ਨੂੰ ਇਕ ਵਿਅਕਤੀ ਖੇਤਾਂ ਵਿਚ ਗਿਆ ਸੀ ਜੋ ਕਿ ਲਾਪਤਾ ਹੋ ਗਿਆ ਸੀ ਤੇ ਬਾਅਦ ਵਿਚ ਉਸ ਦੀ ਲਾਸ਼ ਉਥੋਂ ਬਰਾਮਦ ਹੋਈ ਸੀ। ਇਸ ਤੋਂ ਬਾਅਦ ਹਿੰਸਾ ਭੜਕ ਗਈ ਸੀ ਤੇ 8 ਜੂਨ ਨੂੰ ਕਈ ਇਮਾਰਤਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਹਿੰਸਾ ‘ਤੇ ਕੰਟਰੋਲ ਕਰਨ ਲਈ ਫੋਰਸਾਂ ਤਾਇਨਾਤ ਕੀਤੀਆਂ ਗਈਆਂ ਸਨ। ਗਰਾਊਂਡ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਪਹੁੰਚਣਾ ਸੀ ਪਰ ਇਸ ਤੋਂ ਪਹਿਲਾਂ ਹੀ ਸੁਰੱਖਿਆ ਕਾਫਲੇ ‘ਤੇ ਹਮਲਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ: ਦੱਖਣੀ ਅਫਰੀਕਾ ਤੇ ਬੰਗਲਾਦੇਸ਼ ਅੱਜ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11
ਸੀਐੱਮ ਬੀਰੇਨ ਸਿੰਘ ਦੇ ਪਹੁੰਚਣ ਤੋਂ ਪਹਿਲਾਂ ਮਨੀਪੁਰ ਵਿਚ ਹਮਲਾ ਕਰ ਦਿੱਤਾ ਗਿਆ। ਸੀਐੱਮ ਨੇ ਮਨੀਪੁਰ ਦੇ ਹਿੰਸਾ ਪ੍ਰਭਾਵਿਤ ਜ਼ਿਲ੍ਹੇ ਜਿਰੀਬਾਮ ਵਿਚ ਪਹੁੰਚਣਾ ਸੀ। ਕਾਫਲੇ ‘ਤੇ ਫਾਇਰਿੰਗ ਹੋਈ ਤੇ ਉਨ੍ਹਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਇਕ ਸਿਪਾਹੀ ਜਖਮੀ ਦੱਸਿਆ ਜਾ ਰਿਹਾ ਹੈ। ਹੁਣ ਮਨੀਪੁਰ ਵਿਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: