ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਬੈਸਰਨ ‘ਚ ਅੱਤਵਾਦੀ ਨੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਹੈ ਜਿਸ ‘ਚ ਕਈ ਮੌਤਾਂ ਹੋ ਗਈਆਂ ਜਦਕਿ ਕਈ ਜ਼ਖਮੀ ਹੋ ਗਏ ਹਨ। ਦੋ ਸੈਲਾਨੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਨ੍ਹਾਂ ਵਿੱਚ ਤਿੰਨ ਸਥਾਨਕ ਨਾਗਰਿਕ ਹਨ।
ਸੁਰੱਖਿਆ ਬਲ ਅਤੇ ਮੈਡੀਕਲ ਟੀਮਾਂ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਚਲਾਏ। ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਇੱਕ ਟੂਰਿਸਟ ਰਿਜੋਰਟ ਦੇ ਉੱਪਰੀ ਘਾਹ ਦੇ ਮੈਦਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਤਾਂ ਇਹ ਸੈਲਾਨੀ ਜ਼ਖਮੀ ਹੋ ਗਏ। ਮੰਨਿਆ ਜਾ ਰਿਹਾ ਹੈ ਕਿ ਇਹ ਇੱਕ ਟਾਰਗੇਟ ਕਿਲਿੰਗ ਸੀ, ਜਿਸ ਵਿੱਚ ਅੱਤਵਾਦੀ ਭੇਸ ਬਦਲ ਕੇ ਆਏ ਸਨ। ਇਹ ਘਟਨਾ ਮੰਗਲਵਾਰ ਦੁਪਹਿਰ ਕਰੀਬ 2.45 ਵਜੇ ਵਾਪਰੀ।
ਦੱਸਿਆ ਜਾ ਰਿਹਾ ਹੈ ਕਿ ਮੌਤਾਂ ਦੀ ਗਿਣਤੀ 20 ਤੋਂ ਵੱਧ ਸਕਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ। ਘਟਨਾ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਤੋਂ ਸ਼੍ਰੀਨਗਰ ਪਹੁੰਚ ਗਏ ਹਨ। ਉਹ ਰਾਜ ਭਵਨ ਵਿੱਚ ਫੌਜ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਮੁਖੀ ਉਪੇਂਦਰ ਦਿਵੇਦੀ ਨਾਲ ਗੱਲ ਕੀਤੀ ਅਤੇ ਸਥਿਤੀ ਬਾਰੇ ਜਾਣਕਾਰੀ ਲਈ।
ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਘੋੜਿਆਂ ‘ਤੇ ਸਵਾਰ ਹੁੰਦੇ ਹੋਏ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਧਰਮ ਤੇ ਨਾਂ ਪੁੱਛ-ਪੁੱਛ ਕੇ ਗੋਲੀਆਂ ਮਾਰ ਰਹੇ ਸਨ। ਇਸ ਹਮਲੇ ਵਿਚ ਕੁਝ ਘੋੜੇ ਜ਼ਖਮੀ ਵੀ ਹੋਏ ਹਨ। ਖੁਫੀਆ ਸੁਰੱਖਿਆ ਏਜੰਸੀ ਦੇ ਸੂਤਰਾਂ ਮੁਤਾਬਕ ਇਸ ਹਮਲੇ ‘ਚ TRF ਅੱਤਵਾਦੀ ਸੰਗਠਨ ਸ਼ਾਮਲ ਹੋ ਸਕਦਾ ਹੈ। ਉਸ ਦੇ ਮੁਤਾਬਕ ਦੋ ਤੋਂ ਤਿੰਨ ਹਮਲਾਵਰ ਪੁਲਿਸ/ਫੌਜ ਦੀ ਵਰਦੀ ਵਿੱਚ ਸਨ। ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਸੁਰੱਖਿਆ ਸਖਤ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 2 ਦੋਸਤਾਂ ਨੇ ਇਕੱਠਿਆਂ ਮੌ/ਤ ਨੂੰ ਲਾਇਆ ਗਲੇ, ਸੋਸ਼ਲ ਮੀਡੀਆ ‘ਤੇ Live ਹੋ ਕੇ ਦੱਸੀ ਵਜ੍ਹਾ, ਸਦਮੇ ‘ਚ ਪਰਿਵਾਰ
ਸੀਆਰਪੀਐਫ ਦੀਆਂ ਵਧੀਕ ਤਤਕਾਲ ਪ੍ਰਤੀਕਿਰਿਆ ਟੀਮਾਂ (ਕਿਊਏਟੀ) ਨੂੰ ਮੌਕੇ ‘ਤੇ ਰਵਾਨਾ ਕੀਤਾ ਗਿਆ ਹੈ। ਸੁਰੱਖਿਆ ਕਰਮਚਾਰੀ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਇਸ ਦੌਰਾਨ TRF ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਅੱਤਵਾਦੀ ਸੰਗਠਨ ਹੈ।
ਵੀਡੀਓ ਲਈ ਕਲਿੱਕ ਕਰੋ -:
