ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜ ਰਿਹਾ ਹੈ ਕਿ ਹਰਵਿੰਦਰ ਸਿੰਘ ਰਿੰਦਾ ਨੂੰ ਮਹਾਰਾਸ਼ਟਰ ATS ਵੱਲੋਂ ਕਾਬੂ ਕੀਤਾ ਗਿਆ ਹੈ। ਅੱਤਵਾਦੀ ਰਿੰਦਾ ਦੇ ਨਾਲ ਉਸਦੇ ਸਾਥੀ ਸੋਨੂੰ ਖੱਤਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। AGTF ਤੇ ਮਹਾਰਾਸ਼ਟਰ ATS ਵੱਲੋਂ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ। ਜਿਸਦੇ ਤਹਿਤ ਇਹ ਗ੍ਰਿਫ਼ਤਾਰੀ ਹੋਈ ਹੈ। ਫਿਲਹਾਲ ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਕਿਸੇ ਵੀ ਤਰ੍ਹਾਂ ਦਾ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਅੱਤਵਾਦੀ ਰਿੰਦਾ ਦੀ ਮੌਤ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਿਲ ਸੀ। ਰਿੰਦਾ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ‘ਰਾਕੇਟ ਪ੍ਰੋਪੇਲਡ ਗ੍ਰੇਨੇਡ’ (ਆਰਪੀਜੀ) ਹਮਲੇ ਅਤੇ ਲੁਧਿਆਣਾ ਅਦਾਲਤ ਵਿੱਚ ਹੋਏ ਧਮਾਕੇ ਦਾ ਮਾਸਟਰਮਾਈਂਡ ਸੀ ।
ਵੀਡੀਓ ਲਈ ਕਲਿੱਕ ਕਰੋ -: