Terrorist killed in encounter: ਜੰਮੂ-ਕਸ਼ਮੀਰ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਅਨੰਤਨਾਗ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਫਿਲਹਾਲ ਇਲਾਕੇ ਵਿੱਚ ਸੁਰੱਖਿਆ ਬਲਾਂ ਦਾ ਸਰਚ ਆਪ੍ਰੇਸ਼ਨ ਜਾਰੀ ਹੈ।
ਖੁਫੀਆ ਏਜੰਸੀ ਤੋਂ ਮਿਲੀ ਸੂਚਨਾ ਮਿਲੀ ਕਿ ਅਨੰਤਨਾਗ ਦੇ ਲਾਰਨੂ ਇਲਾਕੇ ਵਿੱਚ ਅੱਤਵਾਦੀ ਲੁਕੇ ਹੋਏ ਹਨ । ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ । ਜਿਵੇਂ ਹੀ ਇਹ ਘੇਰਾ ਕੱਸਿਆ ਗਿਆ, ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ । ਜਿਸ ਵਿੱਚ ਇੱਕ ਅੱਤਵਾਦੀ ਢੇਰ ਹੋ ਗਿਆ। ਸੁਰੱਖਿਆ ਬਲਾਂ ਨੇ ਇੱਕ AK-47 ਰਾਈਫਲ ਵੀ ਬਰਾਮਦ ਕੀਤੀ ਹੈ । ਫਿਲਹਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਨੂੰ ਸੁਰੱਖਿਆ ਬਲਾਂ ਨੇ ਗ੍ਰਿਫਤਾਰ ਕੀਤਾ ਸੀ । ਜਦਕਿ ਐਸਪੀਓ ਮੌਕੇ ਤੋਂ ਫਰਾਰ ਹੋ ਗਿਆ । ਫੜਿਆ ਗਿਆ ਅੱਤਵਾਦੀ ਕੁਝ ਦਿਨ ਪਹਿਲਾਂ ਲਸ਼ਕਰ ਵਿੱਚ ਸ਼ਾਮਿਲ ਹੋਇਆ ਸੀ।
ਇਸ ਸਬੰਧੀ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਫੜੇ ਗਏ ਅੱਤਵਾਦੀ ਤੋਂ ਜਲਦੀ ਪੁੱਛਗਿੱਛ ਕੀਤੀ ਜਾਵੇਗੀ। ਇਸ ਵਿੱਚ ਕਈ ਮਹੱਤਵਪੂਰਨ ਜਾਣਕਾਰੀ ਮਿਲ ਜਾਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ । ਉੱਥੇ ਹੀ ਆਈਜੀ ਤੋਂ ਵਾਪਿਸ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਪਰ ਉਸਦੀ ਜਾਨ ਬਚ ਸਕਦੀ ਹੈ। ਆਈਜੀ ਨੇ ਦੱਸਿਆ ਕਿ ਅੱਤਵਾਦੀ ਕੋਲੋਂ ਇੱਕ AK-47 ਬਰਾਮਦ ਕੀਤੀ ਗਈ ਹੈ ਅਤੇ ਇਹ ਉਹੀ ਹਥਿਆਰ ਹੈ ਜੋ ਐਸਪੀਓ ਲੈ ਕੇ ਫਰਾਰ ਹੋਇਆ ਸੀ।