ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਦੇ ਗੁਲਸ਼ਨ ਚੌਕ ‘ਚ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਹੈ। ਇਸ ਹਮਲੇ ਵਿੱਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਸੀ।
ਇਸ ਹਮਲੇ ‘ਚ ਦੋ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਸ਼ਹੀਦ ਜਵਾਨਾਂ ਦਾ ਨਾਮ ਮੁਹੰਮਦ ਸੁਲਤਾਨ ਅਤੇ ਫਯਾਜ਼ ਅਹਿਮਦ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, ”ਮੈਂ ਉੱਤਰੀ ਕਸ਼ਮੀਰ ਦੇ ਬਾਂਦੀਪੁਰ ਇਲਾਕੇ ‘ਚ ਪੁਲਿਸ ‘ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦਾ ਹਾਂ। ਇਸ ਹਮਲੇ ‘ਚ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨ ਮੁਹੰਮਦ ਸੁਲਤਾਨ ਅਤੇ ਫਯਾਜ਼ ਅਹਿਮਦ ਸ਼ਹੀਦ ਹੋ ਗਏ ਸਨ। ਪ੍ਰਮਾਤਮਾ ਉਨ੍ਹਾਂ ਨੂੰ ਸਵਰਗ ‘ਚ ਥਾਂ ਦੇਵੇ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।”
ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet























