ਸ਼੍ਰੀਨਗਰ ਦੇ ਇੱਕ ਹਸਪਤਾਲ ‘ਚ ਅੱਜ ਅੱਤਵਾਦੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਗੋਲੀਬਾਰੀ ਹੋਈ ਹੈ। ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਪਰ ਅੱਤਵਾਦੀ ਭੱਜਣ ‘ਚ ਕਾਮਯਾਬ ਹੋ ਗਏ। ਵੱਡੀ ਗਿਣਤੀ ‘ਚ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ।
ਸ਼੍ਰੀਨਗਰ ਪੁਲਿਸ ਨੇ ਟਵੀਟ ਕੀਤਾ, ‘SKIMS ਹਸਪਤਾਲ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਥੋੜ੍ਹੀ ਦੇਰ ਤੱਕ ਗੋਲੀਬਾਰੀ ਹੋਈ। ਲੋਕਾਂ ਦੀ ਮੌਜੂਦਗੀ ਦਾ ਫਾਇਦਾ ਉਠਾਉਂਦੇ ਹੋਏ ਅੱਤਵਾਦੀ ਭੱਜਣ ਵਿੱਚ ਕਾਮਯਾਬ ਹੋ ਗਏ। ਸੂਤਰਾਂ ਅਨੁਸਾਰ ਇੱਕ ਵਿਅਕਤੀ ਨੂੰ ਸੱਟ ਲੱਗਣ ਕਾਰਨ ਹਸਪਤਾਲ ਲਿਜਾਇਆ ਗਿਆ ਹੈ। ਪਹਿਲਾਂ ਪੁਲਿਸ ਨੇ ਇਸ ਨੂੰ ਅਚਾਨਕ ਗੋਲੀਬਾਰੀ ਦੀ ਘਟਨਾ ਦੱਸਿਆ ਸੀ। ਸੂਤਰਾਂ ਅਨੁਸਾਰ ਮੈਡੀਕਲ ਕਾਲਜ ਅਤੇ ਹੋਸਟਲਾਂ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਅਹੁਦੇ ਤੋਂ ਵਾਪਸ ਲਿਆ ਆਪਣਾ ਅਸਤੀਫਾ
ਪ੍ਰਵਾਸੀ ਮਜ਼ਦੂਰਾਂ ਅਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਤੋਂ ਬਾਅਦ ਕਸ਼ਮੀਰ ਘਾਟੀ ਵਿੱਚ ਇਹ ਪਹਿਲਾ ਵੱਡਾ ਅੱਤਵਾਦੀ ਹਮਲਾ ਹੈ। ਹਮਲਿਆਂ ਕਾਰਨ ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਦੀਆਂ 50 ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਲ ਹੀ ‘ਚ ਸ਼੍ਰੀਨਗਰ ਦਾ ਦੌਰਾ ਕੀਤਾ ਸੀ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸ਼੍ਰੀਨਗਰ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।
ਵੀਡੀਓ ਲਈ ਕਲਿੱਕ ਕਰੋ -: