Three militants killed in encounter: ਨਵੀਂ ਦਿੱਲੀ: ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨਾਲ ਹੋਈ ਮੁੱਠਭੇੜ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦਰਅਸਲ, ਬੁੱਧਵਾਰ ਦੇਰ ਰਾਤ ਸ੍ਰੀਨਗਰ ਦੇ ਬਟਮਲੂ ਖੇਤਰ ਵਿੱਚ ਹੋਈ ਵਿੱਚ ਫਾਇਰਿੰਗ ਦੌਰਾਨ ਇੱਕ ਮਹਿਲਾ ਦੀ ਵੀ ਮੌਤ ਹੋ ਗਈ ਹੈ, ਜਦਕਿ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ ਹੋ ਗਏ । ਪੁਲਿਸ ਨੇ ਮੁੱਠਭੇੜ ਵਿੱਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ । ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ੍ਰੀਨਗਰ ਦੇ ਇਸ ਖੇਤਰ ਵਿੱਚ ਕੁਝ ਅੱਤਵਾਦੀ ਲੁਕੇ ਹੋਏ ਹਨ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ । ਮੁੱਠਭੇੜ ਵਿੱਚ ਸੀਆਰਪੀਐਫ ਦੇ ਜਵਾਨ ਵੀ ਜ਼ਖ਼ਮੀ ਹੋ ਗਏ ਹਨ ।
ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਟਮਾਲੂ ਦੇ ਫਿਰਦੌਸਾਬਾਦ ਖੇਤਰ ਵਿੱਚ ਦੇਰ ਰਾਤ ਕਰੀਬ ਢਾਈ ਵਜੇ ਘੇਰਾਬੰਦੀ ਕਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ । ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਮੁੱਠਭੇੜ ਵਿੱਚ ਬਦਲ ਗਈ । ਅਧਿਕਾਰੀਆਂ ਨੇ ਕਿਹਾ ਕਿ ਮੁੱਠਭੇੜ ਵਿੱਚ ਕੌਂਸਰ ਰਿਆਜ਼ ਨਾਮ ਦੀ ਇੱਕ ਮਹਿਲਾ ਦੀ ਮੌਤ ਹੋ ਗਈ । ਉੱਥੇ ਹੀ ਸੀਆਰਪੀਐਫ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਇਸ ਦੌਰਾਨ ਪੁਲਿਸ ਨੇ ਟਵੀਟ ਕੀਤਾ ਕਿ ਮੁੱਠਭੇੜ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਲਾਕੇ ਵਿੱਚ ਅੱਤਵਾਦੀਆਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਜਾਰੀ ਹੈ।
ਦੱਸ ਦੇਈਏ ਕਿ ਇਸ ਸਾਲ ਸ੍ਰੀਨਗਰ ਸ਼ਹਿਰ ਵਿੱਚ ਇਸ ਚੌਥੀ ਵੱਡੀ ਅੱਤਵਾਦੀ ਮੁੱਠਭੇੜ ਹੈ, ਜੋ ਇੱਕ ਦਹਾਕੇ ਤੋਂ ਵੱਧ ਸਮੇਂ ਵਿੱਚ ਸਭ ਤੋਂ ਜ਼ਿਆਦਾ ਹੈ। ਸਾਲ 2007 ਤੋਂ ਬਾਅਦ ਇਸ ਸ਼ਹਿਰ ਨੇ ਅਜਿਹੀਆਂ ਕੋਈ ਘਟਨਾਵਾਂ ਦੀ ਖ਼ਬਰ ਨਹੀਂ ਦਿੱਤੀ ਸੀ, ਪਰ ਪਿਛਲੇ ਨੌਂ ਮਹੀਨਿਆਂ ਤੋਂ ਲਗਾਤਾਰ ਮੁੱਠਭੇੜ ਅਤੇ ਹਮਲੇ ਹੋਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀ ਜੰਮੂ-ਕਸ਼ਮੀਰ ਦੀ ਰਾਜਧਾਨੀ ਵਾਪਸ ਪਰਤਣ ਦੇ ਯੋਗ ਹੋ ਗਏ ਹਨ।