ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਇੱਕ ਹੋਰ ਕੈਦੀ ਦੀ ਮੌਤ ਹੋ ਗਈ ਹੈ। ਮ੍ਰਿਤਕ ਕੈਦੀ ਦੀ ਪਛਾਣ ਇਮਰਾਨ (29 ਸਾਲ) ਉਰਫ਼ ਰਾਜਾ ਵਜੋਂ ਹੋਈ ਹੈ। ਇਮਰਾਨ ਜੇਲ੍ਹ ਨੰਬਰ 4 ਵਿੱਚ ਬੰਦ ਸੀ। ਇਹ ਘਟਨਾ ਸ਼ੁੱਕਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਇਮਰਾਨ ਵਾਰਡ ਨੰਬਰ 6 ਦੇ ਕਾਮਨ ਬਾਥਰੂਮ ਵਿੱਚ ਲਟਕਦਾ ਮਿਲਿਆ।
ਇਮਰਾਨ ਉਰਫ਼ ਰਾਜਾ ਇਸ ਸਾਲ 24 ਫਰਵਰੀ ਨੂੰ ਤਿਹਾੜ ਜੇਲ੍ਹ ਨੰਬਰ 4 ਵਿੱਚ ਬੰਦ ਸੀ। ਉਸ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿੱਚ ਆਈਪੀਸੀ ਦੀ ਧਾਰਾ 398/506 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਮੁਤਾਬਕ ਇਹ ਪਹਿਲੀ ਨਜ਼ਰੇ ਖੁਦਕੁਸ਼ੀ ਦਾ ਮਾਮਲਾ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 22 ਮਈ ਨੂੰ ਤਿਹਾੜ ਜੇਲ੍ਹ ਵਿੱਚ ਇੱਕ ਕੈਦੀ ਨੇ ਖੁਦਕੁਸ਼ੀ ਕਰ ਲਈ ਸੀ। ਇਸ ਦੀ ਉਮਰ ਸਿਰਫ਼ 26 ਸਾਲ ਸੀ। ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਸੀ ਕਿ ਕੈਦੀ ਨੂੰ ਅਦਾਲਤ ਵੱਲੋਂ ਲੁੱਟ-ਖੋਹ ਦੇ ਇੱਕ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਸੀ ਕਿ ਕੈਦੀ ਦੀ ਪਛਾਣ ਜਾਵੇਦ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ ਸੰਜੇ ਬਨੀਵਾਲ ਨੇ ਉਸ ਸਮੇਂ ਕਿਹਾ ਸੀ ਕਿ ਸੁਰੱਖਿਆ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਾਵੇਦ ਨੇ ਕੈਦੀਆਂ ਦੇ ਸਾਂਝੇ ਬਾਥਰੂਮ ਵਿੱਚ ਕੱਪੜੇ ਦੀ ਮਦਦ ਨਾਲ ਫਾਹਾ ਲੈ ਲਿਆ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਜਾਵੇਦ ਨੂੰ ਮ੍ਰਿਤਕ ਐਲਾਨ ਦਿੱਤਾ। ਜਾਵੇਦ ਨੂੰ ਐਡੀਸ਼ਨਲ ਸੈਸ਼ਨ ਜੱਜ-2 ਨੇ ਦਿੱਲੀ ਦੇ ਮਾਲਵੀਆ ਨਗਰ ਪੁਲਸ ਸਟੇਸ਼ਨ ‘ਚ 2016 ‘ਚ ਦਰਜ ਲੁੱਟ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਸੀ। ਸੰਜੇ ਬਨੀਵਾਲ ਨੇ ਕਿਹਾ ਸੀ ਕਿ ਮਾਮਲਾ ਅਦਾਲਤ ‘ਚ ਦੱਸਿਆ ਗਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਨਿਆਂਇਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।