ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 191 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਿੱਲੀ ਦੀ ਸਰਹੱਦ ਤੋਂ ਹਰਿਆਣਾ ਦੇ ਜੀਂਦ ਤੱਕ ਲਿਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਮੋਦੀ ਸਰਕਾਰ ਦੀ ਚਾਲ ਕਹਿਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਕਿਸਾਨ “ਕਿਸੇ ਵੀ ਕੀਮਤ ਤੇ” ਦਿੱਲੀ ਦੀਆ ਸਰਹੱਦਾਂ ‘ਤੇ ਆਪਣੇ ਵਿਰੋਧ ਪ੍ਰਦਰਸ਼ਨ ਸਥਾਨਾਂ ਨੂੰ ਨਹੀਂ ਛੱਡਣਗੇ। ਜੀਂਦ ਵਿੱਚ ਕਿਸਾਨਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ, “ਕੇਂਦਰ ਸਰਕਾਰ ਚਾਹੁੰਦੀ ਹੈ ਕਿ ਅੰਦੋਲਨ ਦਿੱਲੀ ਦੀ ਸਰਹੱਦ ਤੋਂ ਹਰਿਆਣਾ ਵਿੱਚ ਜੀਂਦ ਵਿੱਚ ਤਬਦੀਲ ਕੀਤਾ ਜਾਵੇ। ਪਰ ਅਸੀਂ ਉਨ੍ਹਾਂ ਦੇ ਇਸ ਕਦਮ ਨੂੰ ਸਫਲ ਨਹੀਂ ਹੋਣ ਦੇਵਾਂਗੇ।”
ਇਹ ਵੀ ਪੜ੍ਹੋ : ਹੁਣ ਦਫਤਰ ਵਿੱਚ ਜੀਨਸ, ਟੀ-ਸ਼ਰਟ ਅਤੇ ਸਪੋਰਟਸ ਬੂਟ ਪਾ ਕੇ ਨਹੀਂ ਆ ਸਕਣਗੇ CBI ਕਰਮਚਾਰੀ, ਪਾਉਣੇ ਪੈਣਗੇ Formal ਕੱਪੜੇ
ਹਾਲਾਂਕਿ ਟਿਕੈਤ ਨੇ ਕਿਹਾ ਕਿ “ਉਹ ਚਾਹੁੰਦੇ ਹਨ ਕਿ ਅੰਦੋਲਨ ਕੇਂਦਰ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਰਿਆਣਾ ਵਿੱਚ ਤਬਦੀਲ ਕੀਤਾ ਜਾਵੇ। ਪਰ ਅਸੀਂ ਕਿਸੇ ਵੀ ਕੀਮਤ ‘ਤੇ ਦਿੱਲੀ ਬਾਰਡਰ ਨਹੀਂ ਛੱਡਾਂਗੇ। ਹਰਿਆਣਾ ਦੇ ਟੋਲ ਪਲਾਜ਼ਿਆਂ ਸਮੇਤ ਵੱਖ ਵੱਖ ਥਾਵਾਂ ‘ਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਪ੍ਰਦਰਸ਼ਨ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ। ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਤਿੰਨ ਕਾਨੂੰਨਾਂ ਨੂੰ ਲੈ ਕੇ ਚਲ ਰਹੇ ਵਿਵਾਦ ਨੂੰ ਤੋੜਨ ਵਿੱਚ ਅਸਫਲ ਰਹੇ ਹਨ। ਇੱਕ ਸਰਕਾਰੀ ਪੈਨਲ ਨੇ 22 ਜਨਵਰੀ ਨੂੰ ਕਿਸਾਨ ਨੇਤਾਵਾਂ ਨਾਲ ਆਖਰੀ ਮੁਲਾਕਾਤ ਕੀਤੀ ਸੀ। 26 ਜਨਵਰੀ ਦੀ ਟ੍ਰੈਕਟਰ ਪਰੇਡ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਅਜੇ ਤੱਕ ਕੋਈ ਗੱਲਬਾਤ ਨਹੀਂ ਹੋਈ ਹੈ।
ਇਹ ਵੀ ਦੇਖੋ : TET ਪਾਸ ਵਿਦਿਆਰਥੀਆਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ