ਅੱਜ ਦੇਸ਼ ਭਰ ਵਿੱਚ ਕਿਸਾਨ ਸਾਰੇ ਸੂਬਿਆਂ ਦੇ ਰਾਜਪਾਲਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਵੀ ਫੈਲਣੀਆਂ ਸ਼ੁਰੂ ਹੋ ਗਈਆਂ ਹਨ।
ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਅਫਵਾਹਾਂ ‘ਤੇ ਕਿਹਾ ਕਿ “ਮੇਰੀ ਗ੍ਰਿਫਤਾਰੀ ਦੀ ਖ਼ਬਰ ਗੁੰਮਰਾਹ ਕਰਨ ਵਾਲੀ ਹੈ। ਮੈਂ ਗਾਜੀਪੁਰ ਸਰਹੱਦ ‘ਤੇ ਹਾਂ। ਹਰ ਚੀਜ਼ ਆਮ ਹੈ।” ਰਾਕੇਸ਼ ਟਿਕੈਤਦੀ ਗ੍ਰਿਫਤਾਰੀ ਦੀਆ ਖ਼ਬਰਾਂ ਸੋਸ਼ਲ ਮੀਡੀਆ ‘ਤੇ ਚੱਲਣੀਆਂ ਸ਼ੁਰੂ ਹੋ ਗਈਆਂ ਹਨ।
ਬਹੁਤ ਸਾਰੇ ਲੋਕ ਟਿਕੈਤ ਦੀ ਗ੍ਰਿਫਤਾਰੀ ਦਾ ਦਾਅਵਾ ਕਰ ਰਹੇ ਸਨ। ਹਾਲਾਂਕਿ, ਖੁਦ ਰਾਕੇਸ਼ ਟਿਕੈਤ ਅਤੇ ਦਿੱਲੀ ਪੁਲਿਸ ਨੇ ਇਸ ਗ੍ਰਿਫਤਾਰੀ ਨੂੰ ਮਹਿਜ਼ ਇੱਕ ਅਫਵਾਹ ਦੱਸਿਆ ਹੈ। ਰਾਕੇਸ਼ ਟਿਕੈਤ ਨੇ ਵੀ ਟਵੀਟ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਖ਼ਬਰ ਨੂੰ ਗੁੰਮਰਾਹਕੁੰਨ ਦੱਸਿਆ ਹੈ।
ਇਹ ਵੀ ਪੜ੍ਹੋ : ਕੀ ਇੰਝ ਹਾਰੇਗਾ ਕੋਰੋਨਾ ? Covid Vaccine ਭਰੇ ਬਿਨਾਂ ਹੀ ਨਰਸ ਨੇ ਵਿਅਕਤੀ ਨੂੰ ਲਗਾ ਦਿੱਤੀ ਖਾਲੀ ਸਿਰਿੰਜ, ਦੇਖੋ ਵੀਡੀਓ
ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਟਵੀਟ ਕਰਕੇ ਇਸ ਨੂੰ ਫਰਜ਼ੀ ਖ਼ਬਰ ਕਿਹਾ ਗਿਆ ਹੈ। ਦਿੱਲੀ ਪੁਲਿਸ ਨੇ ਟਵੀਟ ਕੀਤਾ ਕਿ ਰਾਕੇਸ਼ ਟਿਕੈਤ ਦੀ ਗ੍ਰਿਫਤਾਰੀ ਦੀ ਖ਼ਬਰ ਝੂਠੀ ਹੈ। ਪੁਲਿਸ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਸੋਸ਼ਲ ਮੀਡੀਆ ‘ਤੇ ਅਜਿਹੀਆਂ ਗਲਤ ਖ਼ਬਰਾਂ ਫੈਲਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਦੇਖੋ : ਕਿਸਾਨਾਂ ਨੇ ਭੰਨੇ ਬੈਰੀਕੇਡ, ਪਾਣੀ ਦੀਆਂ ਬੁਛਾੜਾਂ ਦੇ ਹੋਏ ਹਮਲੇ, ਦੇਖੋ ਚੰਡੀਗੜ੍ਹ ਪੈ ਗਿਆ ਗਾਹ LIVE ਤਸਵੀਰਾਂ !