ਖੇਤੀ ਕਾਨੂੰਨ ਵਾਪਿਸ ਲੈਣ ਅਤੇ ਹੋਰ ਮੰਗਾਂ ‘ਤੇ ਕੇਂਦਰ ਦੀ ਸਹਿਮਤੀ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਸ਼ੁਰੂ ਹੋ ਗਈ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ 380 ਦਿਨਾਂ ਤੋਂ ਡਟੇ ਕਿਸਾਨਾਂ ਨੇ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ।
ਅਜਿਹੇ ‘ਚ ਸਵਾਲ ਇਹ ਉੱਠ ਰਿਹਾ ਹੈ ਕਿ ਸੰਯੁਕਤ ਮੋਰਚੇ ਦੀ ਭਵਿੱਖ ਦੀ ਰਣਨੀਤੀ ਕੀ ਹੋਵੇਗੀ? ਕੀ ਰਾਕੇਸ਼ ਟਿਕੈਤ ਹੁਣ ਵੀ ਵੱਖ-ਵੱਖ ਰਾਜਾਂ ਵਿੱਚ ਜਾ ਕੇ ਭਾਜਪਾ ਸਰਕਾਰ ਦਾ ਵਿਰੋਧ ਕਰਨਗੇ? ਇਸ ਸਭ ਦਾ ਜਵਾਬ ਖੁਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਹੈ। ਇੱਕ ਇੰਟਰਵਿਊ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅਸੀਂ ਮੁੜ ਅੰਦੋਲਨ ਕਰਾਂਗੇ। ਉੱਤਰ ਪ੍ਰਦੇਸ਼ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਟਿਕੈਤ ਨੇ ਕਿਹਾ, ਮੈਂ ਜਲਦ ਹੀ ਸਮਰਥਕਾਂ ਨੂੰ ਆਪਣੇ ਫੈਸਲੇ ਬਾਰੇ ਦੱਸਾਂਗਾ। ਮੈਂ ਯੂਪੀ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਵਾਂਗਾ। ਮੈਨੂੰ ਕੋਈ ਨਹੀਂ ਰੋਕ ਸਕਦਾ।
ਟਿਕੈਤ ਨੇ ਦੱਸਿਆ ਕਿ ਕਿਸਾਨ ਵਾਪਿਸ ਜਾਣ ਲੱਗੇ ਹਨ। ਉਨ੍ਹਾਂ ਕਿਹਾ ਅੱਜ ਤੋਂ ਕਿਸਾਨਾਂ ਦੀ ਰਵਾਨਗੀ ਸ਼ੁਰੂ ਹੋ ਗਈ ਹੈ। ਲੋਕਾਂ ਨੇ ਆਪੋ-ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ। ਲੋਕ ਘਰ ਜਾ ਰਹੇ ਹਨ, ਹੱਲ ਹੋ ਗਿਆ ਹੈ, ਇਸ ਲਈ ਇੱਕ ਖੁਸ਼ੀ ਹੈ, ਇਹ ਆਪਣੇ ਆਪ ਵਿੱਚ ਜਿੱਤ ਦੀ ਯਾਤਰਾ ਹੈ।
ਵੀਡੀਓ ਲਈ ਕਲਿੱਕ ਕਰੋ -: