ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਸਪੱਸ਼ਟ ਕਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਉਦੋਂ ਤੱਕ ਖ਼ਤਮ ਨਹੀਂ ਹੋਵੇਗਾ ਜਦੋਂ ਤੱਕ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ। ਇੱਕ ਇੰਟਰਵਿਊ ਦੌਰਾਨ ਟਿਕੈਤ ਨੇ ਕਿਹਾ ਕਿ ਸਰਕਾਰ ਗੱਲਬਾਤ ਤੋਂ ਪਿੱਛੇ ਕਿਉਂ ਹਟ ਰਹੀ ਹੈ।
ਜਦੋਂ ਤੱਕ ਗੱਲਬਾਤ ਨਹੀਂ ਹੁੰਦੀ, ਕੋਈ ਹੱਲ ਨਹੀਂ ਨਿਕਲਦਾ, ਸਾਡਾ ਅੰਦੋਲਨ ਜਾਰੀ ਰਹੇਗਾ। ਜਦੋਂ ਤੱਕ ਸਾਡੇ ਮਸਲੇ ਹੱਲ ਨਹੀਂ ਹੁੰਦੇ ਉਦੋਂ ਤੱਕ ਧਰਨੇ ‘ਤੇ ਬੈਠਾਂਗੇ, ਉਨ੍ਹਾਂ ਕਿਹਾ ਕਿ ਸਰਕਾਰ ਸਾਡੇ ਮਸਲੇ ਗੱਲਬਾਤ ਕਰਕੇ ਹੱਲ ਕਰੇ। ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਮੁੱਦਾ ਹੈ, ਕਿਸਾਨਾਂ ਨੂੰ ਮੁਆਵਜ਼ੇ ਦਾ ਮੁੱਦਾ ਹੈ, ਇਸ ਤੋਂ ਇਲਾਵਾ ਹੋਰ ਵੀ ਕਈ ਮੁੱਦੇ ਹਨ। ਜਦੋਂ ਤੱਕ ਗੱਲਬਾਤ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਅਸੀਂ ਗੱਲਬਾਤ ਲਈ ਇੱਕ ਕਮੇਟੀ ਬਣਾਈ ਹੈ।
ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਲਈ ਜ਼ਸ਼ਨ ਦਾ ਦਿਨ, ਇਹ 5 ਕ੍ਰਿਕਟਰ ਅੱਜ ਮਨਾ ਰਹੇ ਨੇ ਆਪਣਾ ਜਨਮਦਿਨ
ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰੇ। ਜਦੋਂ ਤੱਕ ਸਾਡੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਵਾਪਿਸ ਜਾਣ ਵਾਲਾ ਨਹੀਂ ਹੈ। ਸਰਕਾਰ ਸਾਡੇ ਅੰਦੋਲਨ ਨੂੰ ਪਾੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅੰਦੋਲਨ ਇਸ ਤਰ੍ਹਾਂ ਖਤਮ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਜੋ ਵੀ ਤਰੀਕਾ ਅਪਣਾਵੇ ਅਸੀਂ ਸਮਝੌਤੇ ਤੋਂ ਬਾਅਦ ਹੀ ਇੱਥੋਂ ਵਾਪਿਸ ਜਾਵਾਂਗੇ। ਸਾਡਾ ਅੰਦੋਲਨ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: