ਕੁਸ਼ਤੀ ਫੈਡਰੇਸ਼ਨ ਆਫ ਇੰਡੀਆ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਅੰਦੋਲਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ਵਿੱਚ ਸ਼ੁੱਕਰਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਖਾਪ ਅਤੇ ਕਿਸਾਨ ਸੰਗਠਨਾਂ ਦੀ ਮਹਾਪੰਚਾਇਤ ਹੋਈ। ਕਰੀਬ 5 ਘੰਟੇ ਚੱਲੀ ਇਸ ਮਹਾਪੰਚਾਇਤ ਵਿੱਚ ਕੇਂਦਰ ਸਰਕਾਰ ਨੂੰ 9 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਗਿਆ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮਹਾਪੰਚਾਇਤ ਵਿੱਚ ਲਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਟਿਕੈਤ ਨੇ ਕਿਹਾ- ਜੇਕਰ ਸਰਕਾਰ ਨੇ 9 ਜੂਨ ਤੱਕ ਬ੍ਰਿਜ ਭੂਸ਼ਣ ਨੂੰ ਗ੍ਰਿਫਤਾਰ ਨਹੀਂ ਕੀਤਾ ਅਤੇ ਪਹਿਲਵਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਤਾਂ ਖਾਪ ਨੇਤਾ ਖੁਦ ਜੰਤਰ-ਮੰਤਰ ਜਾ ਕੇ ਪਹਿਲਵਾਨਾਂ ਨੂੰ ਫਿਰ ਤੋਂ ਹੜਤਾਲ ‘ਤੇ ਬੈਠਾਉਣਗੇ। ਇਸ ਤੋਂ ਪਹਿਲਾਂ ਬ੍ਰਿਜ ਭੂਸ਼ਣ ਨੇ 5 ਜੂਨ ਨੂੰ ਅਯੁੱਧਿਆ ‘ਚ ਹੋਣ ਵਾਲੀ ਆਪਣੀ ਮੈਗਾ ਰੈਲੀ ਰੱਦ ਕਰ ਦਿੱਤੀ ਸੀ। ਸੂਤਰਾਂ ਮੁਤਾਬਕ ਬ੍ਰਿਜ ਭੂਸ਼ਣ ਨੇ ਇਹ ਕਦਮ ਭਾਜਪਾ ਹਾਈਕਮਾਂਡ ਦੇ ਕਹਿਣ ‘ਤੇ ਚੁੱਕਿਆ ਹੈ। ਹਾਈਕਮਾਂਡ ਨੇ ਉਨ੍ਹਾਂ ਨੂੰ ਪਹਿਲਵਾਨਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਇਸ ਦੌਰਾਨ ਬ੍ਰਿਜ ਭੂਸ਼ਣ ਖ਼ਿਲਾਫ਼ ਦਰਜ ਦੋ ਵੱਖ-ਵੱਖ ਐਫਆਈਆਰਜ਼ ਵਿੱਚ ਪਹਿਲਵਾਨਾਂ ਨੇ ਕਈ ਗੰਭੀਰ ਦੋਸ਼ ਲਾਏ ਹਨ। ਇਨ੍ਹਾਂ ਐਫਆਈਆਰਜ਼ ਮੁਤਾਬਕ ਬ੍ਰਿਜ ਭੂਸ਼ਣ ਨੇ ਮਹਿਲਾ ਪਹਿਲਵਾਨਾਂ ਨਾਲ ਕਈ ਵਾਰ ਛੇੜਛਾੜ ਕੀਤੀ। ਉਨ੍ਹਾਂ ਨੂੰ ਅਣਉਚਿਤ ਢੰਗ ਨਾਲ ਛੂਹਿਆ। ਸਾਹ ਚੈੱਕ ਕਰਨ ਦੇ ਬਹਾਨੇ ਉਸ ਦੀ ਟੀ-ਸ਼ਰਟ ਵੀ ਲਾਹ ਦਿੱਤੀ। ਨਾਬਾਲਗ ਪਹਿਲਵਾਨ ਦਾ ਦੋਸ਼ ਹੈ ਕਿ ਬ੍ਰਿਜ ਭੂਸ਼ਣ ਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ ਮੰਗ ਕੀਤੀ ਸੀ। ਦੂਜੇ ਪਾਸੇ ਛੱਤੀਸਗੜ੍ਹ ਵਿੱਚ ਨਕਸਲੀਆਂ ਨੇ ਮਹਿਲਾ ਪਹਿਲਵਾਨਾਂ ਦੇ ਸਮਰਥਨ ਵਿੱਚ ਬੈਨਰ ਲਾਏ ਹਨ।