ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਜ਼ੋਰਾਂ ’ਤੇ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦਾ ਅਸਰ ਗੜ੍ਹਮੁਕਤੇਸ਼ਵਰ ਦੇ ਕਾਰਤਿਕ ਮੇਲੇ ਵਿੱਚ ਵੀ ਸਾਫ਼ ਦੇਖਿਆ ਜਾ ਸਕਦਾ ਹੈ।
ਲਖਨਊ ਵਿੱਚ ਹੋਣ ਵਾਲੀ ਮਹਾਪੰਚਾਇਤ ਦੇ ਮੱਦੇਨਜ਼ਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬੀਜੇਪੀ ਨੂੰ ਚੇਤਾਵਨੀ ਦਿੱਤੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ 22 ਤਰੀਕ ਨੂੰ ਲਖਨਊ ‘ਚ ਹੋਣ ਵਾਲੀ ਪੰਚਾਇਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੀਐੱਮ ਅਤੇ ਸੀਐੱਮ ਨੂੰ ਉੱਤਰ ਪ੍ਰਦੇਸ਼ ‘ਚ ਨਹੀਂ ਉਤਰਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਮਲ ਦਾ ਫੁੱਲ ਇੱਕ ਭੁੱਲ ਹੈ ਅਤੇ ਇਸ ਵਾਰ ਇਸ ਨੂੰ ਖਤਮ ਕਰਨਾ ਹੋਵੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਉੱਤਰ ਪ੍ਰਦੇਸ਼ ਅਤੇ ਕੇਂਦਰ ਦੀ ਸਰਕਾਰ ‘ਤੇ ਨਿਸ਼ਾਨਾ ਸਾਧਣ ਦਾ ਕੋਈ ਮੌਕਾ ਨਹੀਂ ਛੱਡ ਰਹੇ।
ਗੜ੍ਹਮੁਕਤੇਸ਼ਵਰ ‘ਚ ਪਹੁੰਚੇ ਟਿਕੈਤ ਨੇ ਕਿਹਾ ਕਿ ਇਸ ਵਾਰ ਕਮਲ ਦੇ ਫੁੱਲ ਨੂੰ ਸਾਫ ਕਰਨਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਭਰਾਵੋ, ਸੂਬੇ ਵਿੱਚੋਂ ਕਮਲ ਨੂੰ ਸਾਫ਼ ਕਰਨਾ ਹੈ, ਤਿਆਰ ਹੋ ਜਾਓ। ਦੱਸ ਦੇਈਏ ਕਿ ਕਾਰਤਿਕ ਮੇਲੇ ਵਿੱਚ ਪੱਛਮੀ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚਦੇ ਹਨ। ਵਿਧਾਨ ਸਭਾ ਚੋਣਾਂ ਨੇੜੇ ਹਨ, ਇਸ ਲਈ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਵੀ ਇਸ ਮੇਲੇ ‘ਤੇ ਟਿਕੀਆਂ ਹੋਈਆਂ ਹਨ। ਇਹੀ ਕਾਰਨ ਹੈ ਕਿ ਮੇਲਾ ਸਿਆਸੀ ਪਾਰਟੀਆਂ ਦੇ ਪੋਸਟਰ ਬੈਨਰਾਂ ਨਾਲ ਭਰਿਆ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: