Time magazine lists PM Modi: ਦੁਨੀਆ ਦੀ ਸਭ ਤੋਂ ਮਸ਼ਹੂਰ ਮੈਗਜ਼ੀਨ TIME ਨੇ ਸਾਲ 2020 ਦੇ ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ। ਇਹ ਸੂਚੀ ਹਰ ਸਾਲ ਜਾਰੀ ਕੀਤੀ ਜਾਂਦੀ ਹੈ, ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਲੋਕ ਸ਼ਾਮਿਲ ਹੁੰਦੇ ਹਨ। ਇਸ ਵਾਰ ਦੁਨੀਆ ਦੇ ਸਭ ਤੋਂ ਵੱਧ ਪ੍ਰਭਾਵੀ ਨੇਤਾਵਾਂ ਦੀ ਲਿਸਟ ਵਿੱਚ ਇੱਕ ਵਾਰ ਫਿਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਾਮਿਲ ਕੀਤਾ ਗਿਆ ਹੈ।
ਇਸ ਸੂਚੀ ਵਿੱਚ ਸ਼ਾਹੀਨ ਬਾਗ ਪ੍ਰਦਰਸ਼ਨ ਦਾ ਚੇਹਰਾ ਬਣੀ ਬਿਲਕਿਸ ਦਾਦੀ ਦਾ ਨਾਮ ਵੀ ਸ਼ਾਮਿਲ ਕੀਤਾ ਗਿਆ ਹੈ। ਦਿੱਲੀ ਦੇ ਸ਼ਾਹੀਨ ਬਾਗ ਵਿੱਚ ਸਿਟੀਜ਼ਨਸ਼ਿਪ ਸੋਧ ਐਕਟ ਦੇ ਵਿਰੋਧ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਹੋਇਆ ਸੀ, ਜਿੱਥੇ ‘ਸ਼ਾਹੀਨ ਬਾਗ ਦੀ ਦਾਦੀ’ ਨੇ ਆਪਣਾ ਨਾਮ ਦੁਨੀਆ ਭਰ ਵਿੱਚ ਕਮਾਇਆ ਸੀ। 82 ਸਾਲਾਂ ਬਿਲਕਿਸ ਨੂੰ TIME ਨੇ ਆਪਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਵਿੱਚ ਥਾਂ ਦਿੱਤੀ ਹੈ। ਇਨ੍ਹਾਂ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਣਾ, ਰਵਿੰਦਰ ਗੁਪਤਾ ਅਤੇ ਭਾਰਤੀ ਮੂਲ ਦੇ ਸੁੰਦਰ ਪਿਚਾਈ ਦੇ ਨਾਮ ਵੀ ਇਸ ਸੂਚੀ ਵਿੱਚ ਸ਼ਾਮਿਲ ਹਨ।
ਦਰਅਸਲ, ਵਿਸ਼ਵ ਭਰ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਵਿੱਚ TIME ਨੇ ਇਸ ਸਾਲ ਦੋ ਦਰਜਨ ਦੇ ਕਰੀਬ ਨੇਤਾਵਾਂ ਦੇ ਨਾਮ ਸ਼ਾਮਿਲ ਕੀਤੇ ਹਨ, ਜਿਨ੍ਹਾਂ ਦਾ ਕਿਸੇ ਨਾ ਕਿਸੇ ਤਰੀਕੇ ਨਾਲ ਪ੍ਰਭਾਵਿਤ ਰਿਹਾ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਹੈ, ਜੋ ਇਸ ਸੂਚੀ ਵਿੱਚ ਸ਼ਾਮਿਲ ਇਕਲੌਤੇ ਭਾਰਤੀ ਨੇਤਾ ਹਨ । TIME ਨੇ ਆਪਣੀ ਮੈਗਜ਼ੀਨ ਦੇ ਲੇਖ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਲਿਖਿਆ ਹੈ, “ਉਹ ਲੋਕਤੰਤਰ ਵਿੱਚ ਸਭ ਤੋਂ ਵੱਡੇ ਹਨ ਜਿਨ੍ਹਾਂ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ।” ਲੋਕਤੰਤਰ ਦੇ ਬਹੁਤ ਸਾਰੇ ਪਹਿਲੂ ਹਨ ਜਿਨ੍ਹਾਂ ਵਿੱਚ ਉਨ੍ਹਾਂ ਦੇ ਅਧਿਕਾਰਾਂ ਬਾਰੇ ਵੀ ਗੱਲ ਕੀਤੀ ਜਾਂਦੀ ਹੈ। ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ।
ਦੱਸ ਦੇਈਏ ਕਿ TIME ਮੈਗਜ਼ੀਨ ਨੇ ਆਪਣੇ ਸਭ ਤੋਂ ਪ੍ਰਭਾਵਸ਼ਾਲੀ ਨੇਤਾਵਾਂ ਦੀ ਸੂਚੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਕਮਲਾ ਹੈਰਿਸ, ਜੋ ਬਿਡੇਨ, ਐਂਜੇਲਾ ਮਾਰਕਲ, ਨੈਨਸੀ ਪਾਲੋਸੀ ਵਰਗੇ ਵੱਡੇ ਨੇਤਾਵਾਂ ਨੂੰ ਸ਼ਾਮਿਲ ਕੀਤਾ ਹੈ।