ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਟੋਕੀਉ ਉਲੰਪਿਕ ਵਿੱਚ ਮੈਡਲ ਜਿੱਤਣ ਤੋਂ ਬਾਅਦ ਮੰਗਲਵਾਰ ਰਾਤ ਨੂੰ ਦੇਸ਼ ਪਰਤੀ ਹੈ । ਇਸ ਦੌਰਾਨ ਉਨ੍ਹਾਂ ਦਾ ਦਿੱਲੀ ਏਅਰਪੋਰਟ ’ਤੇ ਢੋਲ ਨਗਾਰਿਆਂ ਨਾਲ ਸਵਾਗਤ ਹੋਇਆ ।
ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਇਸ ਉਪਲਬਧੀ ਨਾਲ ਬਹੁਤ ਖੁਸ਼ ਹਾਂ। ਦੇਸ਼ ਦਾ ਨਾਮ ਰੌਸ਼ਨ ਕਰਨ ਨੂੰ ਲੈ ਕੇ ਮੈਂ ਬਹੁਤ ਮਾਣ ਮਹਿਸੂਸ ਕਰ ਰਹੀ ਹਾਂ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ । ਸਾਰਿਆਂ ਦਾ ਧੰਨਵਾਦ । ਉਨ੍ਹਾਂ ਕਿਹਾ ਕਿ ਉਹ ਮੈਡਲ ਜਿੱਤ ਕੇ ਆਈ ਹੈ, ਇਸ ਲਈ ਹੁਣ ਉਹ ਪੀਐਮ ਮੋਦੀ ਨਾਲ ਆਈਸਕ੍ਰੀਮ ਖਾਵੇਗੀ ।
ਇਹ ਵੀ ਪੜ੍ਹੋ: ਸਾਬਕਾ DGP ਸੈਣੀ ਨੂੰ ਵੱਡੀ ਰਾਹਤ, ਕੋਟਕਪੂਰਾ ਮਾਮਲੇ ‘ਚ ਮਿਲੀ ਜ਼ਮਾਨਤ
ਜ਼ਿਕਰਯੋਗ ਹੈ ਕਿ ਪੀਐੱਮ ਮੋਦੀ ਨੇ ਭਾਰਤੀ ਸਟਾਰ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਦੀ ਜਿੱਤ ‘ਤੇ ਭਰੋਸਾ ਜਤਾਉਂਦਿਆਂ ਕਿਹਾ ਸੀ ਕਿ ਤੁਹਾਡੀ ਸਫਲਤਾ ਦੇ ਬਾਅਦ ਮੈਂ ਵੀ ਤੁਹਾਡੇ ਨਾਲ ਆਈਸਕ੍ਰੀਮ ਖਾਵਾਂਗਾ।
ਇਸ ਤੋਂ ਬਾਅਦ ਦਿੱਲੀ ਵਿੱਚ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਜਿਸ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਣਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਪੀਵੀ ਸਿੰਘ ਅਤੇ ਉਨ੍ਹਾਂ ਦੇ ਕੋਚ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪੀਵੀ ਸਿੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਨੌਜਵਾਨਾਂ ਲਈ ਪ੍ਰੇਰਣਾ ਹੈ।
ਇਹ ਵੀ ਪੜ੍ਹੋ: ਬ੍ਰੇਕਿੰਗ : ਮਸ਼ਹੂਰ ਗੈਂਗਸਟਰ ਰਾਣਾ ਕੰਧੋਵਾਲੀਆ ‘ਤੇ ਅੰਮ੍ਰਿਤਸਰ ‘ਚ ਚੱਲੀਆਂ ਗੋਲੀਆਂ, ਹਾਲਤ ਗੰਭੀਰ
ਦੱਸ ਦੇਈਏ ਕਿ ਭਾਰਤ ਦੀ ਮਹਿਲਾ ਬੈਡਮਿੰਟਨ ਸਟਾਰ ਖਿਡਾਰਨ ਪੀਵੀ ਸਿੰਧੂ ਨੇ ਐਤਵਾਰ ਨੂੰ ਖੇਡੇ ਗਏ ਮੁਕਾਬਲੇ ‘ਚ ਚੀਨ ਦੀ ਬਿੰਗ ਜਿਆਓ ਨੂੰ ਹਰਾ ਕਾ ਕਾਂਸੀ ਤਗਮਾ ਅਪਣੇ ਨਾਮ ਕੀਤਾ ਸੀ | ਪੀਵੀ ਸਿੰਧੂ ਨੇ ਟੋਕੀਓ ਉਲੰਪਿਕ 2020 ਵਿੱਚ ਭਾਰਤ ਲਈ ਦੂਜਾ ਮੈਡਲ ਜਿੱਤਿਆ ਹੈ । ਰੀਓ ਓਲੰਪਿਕ ‘ਚ ਚਾਂਦੀ ਜਿੱਤਣ ਵਾਲੀ ਪੀਵੀ ਸਿੰਧੂ ਨੂੰ ਸੈਮੀਫ਼ਾਈਨਲ ਮੁਕਾਬਲੇ ‘ਚ ਚੀਨੀ ਤਾਈਪੇ ਤਾਈ ਜੁ ਯਿੰਗ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਦੇਖੋ: Big Breaking : ਅੰਮ੍ਰਿਤਸਰ ਹਸਪਤਾਲ ਚ ਚੱਲੀਆਂ ਗੋਲੀਆਂ, ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਜੁੜੇ ਤਾਰ