Tomar says govt is ready : ਪਿੱਛਲੇ ਸਾਲ ਨਵੰਬਰ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਅਜੇ ਵੀ ਜਾਰੀ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 136 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਆਪਣੀ ਗੱਲ ‘ਤੇ ਅੜੀ ਹੋਈ ਹੈ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਨੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ 24 ਘੰਟੇ ਲਈ ਬੰਦ ਕੀਤਾ ਹੋਇਆ ਹੈ। ਇਸ ਬੰਦ ਦੌਰਾਨ ਕੇਐਮਪੀ ‘ਤੇ ਕਿਸਾਨਾਂ ਦਾ ਇੱਕ ਵੱਡਾ ਇੱਕਠ ਵੀ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਪ੍ਰਦਰਸ਼ਨ ਜਾਰੀ ਰੱਖਾਂਗੇ।
ਇਸ ਤੋਂ ਬਾਅਦ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਮਨਾਂ ਵਿੱਚ ਕੋਈ ਅਸੰਤੋਸ਼ ਨਹੀਂ ਹੈ।। ਸਰਕਾਰ ਕਿਸਾਨ ਸੰਗਠਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇ ਉਹ ਗੱਲਬਾਤ ਲਈ ਅੱਗੇ ਆਉਣ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।”
ਤੋਮਰ ਨੇ ਕਿਹਾ, ਇਸ ਲਈ ਸਰਕਾਰ ਨੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਇਸ ਦੌਰਾਨ ਜਿਨ੍ਹਾਂ ਥਾਵਾਂ ‘ਤੇ ਉਨ੍ਹਾਂ ਨੂੰ ਮੁਸ਼ਕਿਲਾਂ ਹੋ ਸਕਦੀਆਂ ਹਨ, ਉਨ੍ਹਾਂ ‘ਤੇ ਵਿਚਾਰ ਵਟਾਂਦਰੇ ਅਤੇ ਸੋਧ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਬਾਅਦ ਵਿੱਚ ਸਰਕਾਰ ਦੁਆਰਾ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਗਿਆ। ਸਰਕਾਰ ਨੇ ਇੱਕ ਕਮੇਟੀ ਬਣਾਉਣ ਅਤੇ ਇਸ ਵਿੱਚ ਐਮਐਸਪੀ ਅਤੇ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਦਾ ਸੁਝਾਅ ਦਿੱਤਾ, ਪਰ ਕਿਸਾਨ ਜੱਥੇਬੰਦੀਆਂ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕੇ ਉਨ੍ਹਾਂ ਨੂੰ ਕਾਨੂੰਨ ਰੱਦ ਤੋਂ ਘੱਟ ਕੁੱਝ ਵੀ ਮਨਜੂਰ ਨਹੀਂ ਹੈ।
ਇਹ ਵੀ ਦੇਖੋ : KMP ਪਹੁੰਚਿਆ ਲੱਖਾ ਸਿਧਾਣਾ, ਨਾਲ ਨੌਜਵਾਨਾਂ ਦਾ ਆਇਆ ਹੜ੍ਹ, ਕਿਸਾਨ ਆਗੂ ਬਾਗੋ-ਬਾਗ਼ ਦੇਖੋ LIVE