Toolkit case disha ravi : ਟੂਲਕਿਟ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦਿਸ਼ਾ ਰਵੀ ਨੂੰ ਤਿੰਨ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਦਿਸ਼ਾ ਰਵੀ ਨੂੰ 13 ਫਰਵਰੀ ਨੂੰ ਸੋਸ਼ਲ ਮੀਡੀਆ ‘ਤੇ‘ ਟੂਲਕਿੱਟ ’ਸਾਂਝੀ ਕਰਨ ਦੇ ਦੋਸ਼ ਵਿੱਚ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾ 22 ਸਾਲਾ ਦਿਸ਼ਾ ਨੂੰ ਐਤਵਾਰ ਨੂੰ ਅਦਾਲਤ ਨੇ ਪੰਜ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ ਸੀ। ਪੁਲਿਸ ਨੇ ਕਿਹਾ ਸੀ ਕਿ ਅਸੀਂ ਬਹੁਤ ਸਾਰੇ ਲੋਕਾਂ ਨੂੰ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਲਈ ਨੋਟਿਸ ਜਾਰੀ ਕੀਤੇ ਹਨ, ਇਸ ਲਈ ਦਿਸ਼ਾ ਰਵੀ ਦੀ ਪੁਲਿਸ ਹਿਰਾਸਤ ਦੀ ਲੋੜ ਹੈ, ਇਸ ਮਾਮਲੇ ਵਿੱਚ ਅਸੀਂ ਮੁਲਜ਼ਮ ਸ਼ਾਂਤਨੂ ਨੂੰ ਨੋਟਿਸ ਵੀ ਦਿੱਤਾ ਹੈ ਅਤੇ ਦਿਸ਼ਾ ਰਵੀ ਅਤੇ ਸ਼ਾਂਤਨੂ ਤੋਂ ਇਕੱਠੇ ਬਿਠਾਂ ਕੇ ਪੁੱਛਗਿੱਛ ਕਰਨ ਦੀ ਲੋੜ ਹੈ।
ਪੁਲਿਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਬੂਤਾਂ ਨਾਲ ਛੇੜਛਾੜ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਬਾਕੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਇਹ ਮਾਮਲਾ ਰਾਜਨੀਤਿਕ ਤੌਰ ‘ਤੇ ਵੀ ਭੱਖਦਾ ਜਾ ਰਿਹਾ ਹੈ। ਕਈ ਵਿਰੋਧੀ ਨੇਤਾਵਾਂ, ਸਮਾਜ ਸੇਵੀਆਂ, ਸੰਗਠਨਾਂ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਦਿਸ਼ਾ ਦੇ ਹੱਕ ਵਿੱਚ ਟ੍ਰੇਂਡ ਚੱਲ ਰਹੇ ਹਨ ਅਤੇ ਵਿਦਿਆਰਥੀ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ।
ਇਹ ਵੀ ਦੇਖੋ : ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਾਂ ਆਉਣ ਤੇ ਰੁਲਦੂ ਸਿੰਘ ਮਾਨਸਾ ਦਾ ਕਿਸਾਨੀ ਸਟੇਜ ਤੋਂ ਸੁਣੋ ਐਲਾਨ