Total lockdown in Tamil Nadu: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਕੋਰੋਨਾ ਮਾਮਲਿਆਂ ‘ਤੇ ਕਾਬੂ ਪਾਉਣਾ ਹੁਣ ਮੁਸ਼ਕਿਲ ਹੁੰਦਾ ਜਾਪਦਾ ਹੈ। ਇਹ ਵਾਇਰਸ ਪਹਿਲਾਂ ਨਾਲੋਂ ਜ਼ਿਆਦਾ ਹਮਲਾਵਰ ਹੋ ਗਿਆ ਹੈ। ਕੋਵਿਡ ਕਾਰਨ ਹੁਣ ਤੱਕ ਸੈਂਕੜੇ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਉੱਥੇ ਹੀ ਦੂਜੇ ਪਾਸੇ ਸੰਕ੍ਰਮਿਤ ਮਰੀਜ਼ਾਂ ਨੂੰ ਸਮੇਂ ਸਿਰ ਆਕਸੀਜਨ ਅਤੇ ਬੈੱਡ ਨਹੀਂ ਮਿਲ ਰਹੇ ਹਨ। ਇਸ ਲਈ ਦੇਸ਼ ਦੇ ਬਹੁਤ ਸਾਰੇ ਰਾਜਾਂ ਵਿੱਚ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਦੀ ਭਿਆਨਕ ਸਥਿਤੀ ‘ਤੇ ਕਾਬੂ ਪਾਇਆ ਜਾ ਸਕੇ ਤੇ ਇਸਦੀ ਚੇਨ ਨੂੰ ਤੋੜਿਆ ਜਾ ਸਕੇ।
ਇਸ ਦੇ ਨਾਲ ਹੀ ਅਮਰੀਕਾ, ਰੂਸ, ਬ੍ਰਿਟੇਨ, ਜਰਮਨੀ, ਇਟਲੀ ਨੇ ਆਕਸੀਜਨ ਤੋਂ ਲੈ ਕੇ ਦਵਾਈ ਤੱਕ ਦੀਆਂ ਸਾਰੀਆਂ ਲੋੜੀਂਦੀਆਂ ਚੀਜ਼ਾਂ ਭਾਰਤ ਭੇਜੀਆਂ ਜਾ ਰਹੀਆਂ ਹਨ। ਜਿਸਦੇ ਨਾਲ ਭਾਰਤ ਵਿੱਚ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ । ਕੋਰੋਨਾ ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਹੁਣ ਤਾਮਿਲਨਾਡੂ ਸਰਕਾਰ ਵੱਲੋਂ ਵੀ ਦੋ ਹਫ਼ਤਿਆਂ ਲਈ ਮੁਕੰਮਲ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਤਾਮਿਲਨਾਡੂ ਵਿੱਚ ਹੁਣ ਲਾਕਡਾਊਨ 24 ਮਈ ਨੂੰ ਸਵੇਰੇ 6 ਵਜੇ ਤੱਕ ਜਾਰੀ ਰਹੇਗਾ । ਇਸ ਦੌਰਾਨ ਸਿਰਫ ਲੋੜੀਂਦੀਆਂ ਚੀਜ਼ਾਂ ਜਿਵੇਂ ਕਿ ਰਾਸ਼ਨ ਤੇ ਦਵਾਈਆਂ ਹੀ ਉਪਲਬਧ ਹੋਣਗੀਆਂ ਤੇ ਬਾਕੀ ਸਭ ਕੁਝ ਬੰਦ ਰਹੇਗਾ। ਤਾਮਿਲਨਾਡੂ ਵਿੱਚ ਦੋ ਹਫਤਿਆਂ ਦਾ ਲਾਕਡਾਊਨ ਐਲਾਨੇ ਜਾਣ ਤੋਂ ਬਾਅਦ ਸੜਕਾਂ ‘ਤੇ ਸੰਨਾਟਾ ਛਾ ਗਿਆ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਵਿੱਚ ਇੰਨੀ ਦਹਿਸ਼ਤ ਹੈ ਕਿ ਲੋਕ ਆਪਣੇ ਘਰਾਂ ਵਿੱਚ ਕੈਦ ਹਨ ਅਤੇ ਗਲੀਆਂ ਖਾਲੀ ਪਈਆਂ ਹਨ ।
ਇਹ ਵੀ ਦੇਖੋ: Oxygen ਦੀ ਕਿੱਲਤ ਨਾਲ ਜੂਝਣ ਵਾਲੇ ਬੱਸ ਇਹ ਨੰਬਰ ਲਾਉਣ, ਫਰੀ ਆਕਸੀਜਨ ਆਟੋ ਐਂਬੁਲੈਂਸ ਦੀ ਸ਼ੁਰੂਆਤ ਵੀ