Tractor rally farmer protest : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਇਹ ਫੈਸਲਾ ਕਰਨਾ ਪੁਲਿਸ ਦਾ ਕੰਮ ਹੈ ਕਿ ਕੀ ਕਿਸਾਨਾਂ ਨੂੰ ਟਰੈਕਟਰ ਰੈਲੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਨਹੀਂ। ਅਜਿਹੀ ਸਥਿਤੀ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਦਾ ਟਰੈਕਟਰ ਮਾਰਚ ਕੱਢਿਆ ਜਾਵੇਗਾ ਜਾ ਨਹੀਂ ਹੁਣ ਇਸ ਮਾਮਲੇ ‘ਤੇ ਗੇਂਦ ਦਿੱਲੀ ਪੁਲਿਸ ਦੇ ਹੱਥ ਵਿੱਚ ਜਾਂਦੀ ਨਜ਼ਰ ਆ ਰਹੀ ਹੈ। ਹਾਲਾਂਕਿ ਬੁੱਧਵਾਰ ਨੂੰ ਫਿਰ ਇਸ ਕੇਸ ਦੀ ਸੁਣਵਾਈ ਅਦਾਲਤ ਵਿੱਚ ਹੋਵੇਗੀ।
ਕਿਸਾਨ ਆਗੂ ਸਤਨਾਮ ਸਿੰਘ ਪੰਨੂੰ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਵੱਲੋਂ ਟਰੈਕਟਰ ਰੈਲੀ ਮਾਮਲੇ ਵਿੱਚ ਦਖਲ ਅੰਦਾਜ਼ੀ ਨਾ ਕਰਨਾ ਕਿਸਾਨਾਂ ਦੀ ਜਿੱਤ ਹੈ। ਪੁਲਿਸ ਅਤੇ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਅਸੀਂ ਸ਼ਾਂਤਮਈ ਢੰਗ ਨਾਲ ਆਪਣੀ ਰੈਲੀ ਕੱਢਾਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਰੈਲੀ ਨਾਲ ਗਣਤੰਤਰ ਦਿਵਸ ਪਰੇਡ ਨੂੰ ਭੰਗ ਨਹੀਂ ਕਰਾਂਗੇ, ਅਸੀਂ ਆਪਣੀ ਰੈਲੀ ਨੂੰ ਵੱਖਰੇ ਖੇਤਰ ਵਿੱਚ ਕੱਢਾਗੇ। ਜੇ ਪੁਲਿਸ ਰੋਕਦੀ ਹੈ, ਅਸੀਂ ਫਿਰ ਵੀ ਟਰੈਕਟਰ ਰੈਲੀ ਕੱਢਾਗੇ।