ਪੱਛਮੀ ਬੰਗਾਲ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਟ੍ਰੈਕ ‘ਤੇ ਖੜ੍ਹੀ ਕੰਚਨਗੰਗਾ ਐਕਸਪ੍ਰੈਸ ਰੇਲ ਗੱਡੀ ਨੂੰ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਮਾਲ ਗੱਡੀ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਇਸ ਹਾਦਸੇ ‘ਚ ਹੁਣ ਤੱਕ 5 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ NJP ਤੋਂ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਸਿਲੀਗੁੜੀ ਪਾਰ ਕਰਨ ਤੋਂ ਬਾਅਦ ਰੰਗਪਨੀਰ ਸਟੇਸ਼ਨ ਦੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।
ਇਸ ਹਾਦਸੇ ਵਿੱਚ ਰੇਲਗੱਡੀ ਦੇ ਪਿਛਲੇ ਪਾਸੇ ਦੀਆਂ ਤਿੰਨ ਬੋਗੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਹੁਣ ਤੱਕ 5 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਰੇਲਵੇ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਦਸੇ ‘ਚ ਦੋ ਯਾਤਰੀ ਬੋਗੀਆਂ ਅਤੇ ਇਕ ਪਾਰਸਲ ਬੋਗੀ ਨੁਕਸਾਨੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਸਕਦੇ ਹਨ। ਘਟਨਾ ਵਾਲੀ ਥਾਂ ‘ਤੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ NFR ਖੇਤਰ ‘ਚ ਮੰਦਭਾਗਾ ਹਾਦਸਾ ਵਾਪਰਿਆ ਹੈ। ਬਚਾਅ ਕਾਰਜ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਰੇਲਵੇ, NDRF ਅਤੇ SDRF ਨਜ਼ਦੀਕੀ ਤਾਲਮੇਲ ਨਾਲ ਕੰਮ ਕਰ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।
ਇਹ ਵੀ ਪੜ੍ਹੋ : ਹਿਮਾਚਲ ‘ਚ NRI ਜੋੜੇ ਨਾਲ ਕੁੱ.ਟਮਾ/ਰ ਮਾਮਲੇ ‘ਚ ਸਾਬਕਾ CM ਚੰਨੀ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਗੱਲ
ਇਸ ਘਟਨਾ ‘ਤੇ CM ਮਮਤਾ ਬੈਨਰਜੀ ਨੇ ਟਵੀਟ ਕੀਤਾ ਹੈ। ਮਮਤਾ ਨੇ ਲਿਖਿਆ ਹੈ ਕਿ ਉਹ ਦਾਰਜੀਲਿੰਗ ਜ਼ਿਲੇ ਦੇ ਫਾਂਸੀਦੇਵਾ ਇਲਾਕੇ ‘ਚ ਹੋਏ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਹੈਰਾਨ ਹੈ। ਹਾਲਾਂਕਿ ਵੇਰਵਿਆਂ ਦੀ ਉਡੀਕ ਹੈ, ਕੰਚਨਜੰਗਾ ਐਕਸਪ੍ਰੈਸ ਕਥਿਤ ਤੌਰ ‘ਤੇ ਇੱਕ ਮਾਲ ਰੇਲਗੱਡੀ ਨਾਲ ਟਕਰਾ ਗਈ ਹੈ। ਬਚਾਅ ਅਤੇ ਡਾਕਟਰੀ ਸਹਾਇਤਾ ਲਈ ਡੀਐਮ, ਐਸਪੀ, ਡਾਕਟਰ, ਐਂਬੂਲੈਂਸ ਅਤੇ ਡਿਜ਼ਾਸਟਰ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਨੂੰ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: