ਤੇਲੰਗਾਨਾ ਵਿੱਚ ਚੌਲ ਖਰੀਦ ਦੇ ਮੁੱਦੇ ‘ਤੇ ਤੇਲੰਗਾਨਾ ਰਾਸ਼ਟਰ ਸਮਿਤੀ (TRS) ਦੇ ਮੁਖੀ ਅਤੇ ਰਾਜ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਅੱਜ ਦਿੱਲੀ ਵਿੱਚ ਕੇਂਦਰ ਸਰਕਾਰ ਵਿਰੁੱਧ ਧਰਨਾ ਦੇ ਰਹੇ ਹਨ। ਇਹ ਧਰਨਾ ਪ੍ਰਦਰਸ਼ਨ ਤੇਲੰਗਾਨਾ ਭਵਨ ਵਿਖੇ ਹੋ ਰਿਹਾ ਹੈ। ਉਨ੍ਹਾਂ ਨਾਲ ਮੰਚ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਹਨ। ਮੁੱਖ ਮੰਤਰੀ ਤੋਂ ਇਲਾਵਾ TRS ਦੇ ਸਾਰੇ ਵੱਡੇ ਨੇਤਾ ਮੌਜੂਦ ਹਨ।
ਇਸ ਵਿਚਾਲੇ ਰਾਓ ਨੇ ਕਿਹਾ ਕਿ ਜੇਕਰ ਕੇਂਦਰ ਨੇ ਜਵਾਬ ਨਾ ਦਿੱਤਾ ਤਾਂ ਉਹ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ। ਤੇਲੰਗਾਨਾ ਭਵਨ ਵਿੱਚ ਟੀਆਰਐਸ ਦੇ ਹੋਰ ਨੇਤਾਵਾਂ ਦੇ ਨਾਲ ਧਰਨਾ ਦੇ ਰਹੇ CM ਰਾਓ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਾਡੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਨਾ ਖੇਡੋ। ਉਨ੍ਹਾਂ ਕੋਲ ਸਰਕਾਰ ਸੁੱਟਣ ਦੀ ਤਾਕਤ ਹੈ। ਰਾਓ ਨੇ ਇਹ ਵੀ ਕਿਹਾ ਕਿ ਕਿਸਾਨ ਭਿਖਾਰੀ ਨਹੀਂ ਹਨ। ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਪਾਉਣ ਦਾ ਅਧਿਕਾਰ ਹੈ।
ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’
ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਦੇ ਇਸ ਵਤੀਰੇ ਨੂੰ ਸ਼ਰਮਨਾਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕੇਸੀਆਰ ਦੇ ਸਮਰਥਨ ਵਿੱਚ ਇੱਕ ਟਵੀਟ ਵੀ ਕੀਤਾਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਇੱਕ ਸੂਬਾ ਸਰਕਾਰ (ਤੇਲੰਗਾਨਾ) ਕਿਸਾਨਾਂ ਦੀ ਫਸਲ ਖਰੀਦ ਦੀ ਮੰਗ ਨੂੰ ਲੈ ਕੇ ਕੇਂਦਰ ਖਿਲਾਫ਼ ਧਰਨੇ ‘ਤੇ ਬੈਠੇ ਇਹ ਸ਼ਰਮਨਾਕ ਸਥਿਤੀ ਹੈ। ਕੇਂਦਰ ਨੂੰ ਸਾਰੇ ਰਾਜਾਂ ਦੇ ਕਿਸਾਨਾਂ ਦਾ ਇੱਕ-ਇੱਕ ਦਾਣੇ ਦੀ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ ਨਹੀਂ ਤਾਂ ਕਿਸਾਨਾਂ ਨੂੰ ਮਜ਼ਬੂਰਨ ਸੜਕਾਂ ‘ਤੇ ਆਉਣਾ ਪਵੇਗਾ।
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਤੇਲੰਗਾਨਾ ਦੇ ਮੌਜੂਦਾ ਰਬੀ ਸੀਜ਼ਨ ਵਿੱਚ ਅੰਸ਼ਕ ਤੌਰ ‘ਤੇ ਉਬਲੇ ਹੋਏ ਚੌਲਾਂ ਨੂੰ ਖਰੀਦਣ ਦੀ ਬੇਨਤੀ ਨੂੰ ਕਥਿਤ ਤੌਰ ‘ਤੇ ਅਸਵੀਕਾਰ ਕਰਨ ਤੋਂ ਬਾਅਦ ਟੀਆਰਐਸ ਨੇ ਆਪਣਾ ਵਿਰੋਧ ਪ੍ਰਦਰਸ਼ਨ ਤੇਜ਼ ਕਰ ਦਿੱਤਾ ਹੈ । TRS ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਅਤੇ ਕਾਰਪੋਰੇਟ ਹਿੱਤਾਂ ਦਾ ਖਿਆਲ ਰੱਖ ਰਹੀ ਹੈ । TRS ਆਗੂਆਂ ਦਾ ਦੋਸ਼ ਹੈ ਕਿ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਵਿੱਚ ਚੌਲਾਂ ਦੀ ਖਰੀਦ ਨਹੀਂ ਹੋ ਰਹੀ ਹੈ, ਜਿਸ ਕਾਰਨ ਕਿਸਾਨ ਪਰੇਸ਼ਾਨ ਹਨ। ਇਹ ਆਗੂ ਸੂਬੇ ਵਿੱਚ 15 ਲੱਖ ਟਨ ਚੌਲਾਂ ਦੀ ਖਰੀਦ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਕੇਂਦਰ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”