Two leaders of Punjab BJP: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 41ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇਸੇ ਵਿਚਾਲੇ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਭਾਜਪਾ ਦੇ ਦੋ ਨੇਤਾ ਹਰਜੀਤ ਸਿੰਘ ਗਰੇਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਅੱਜ ਯਾਨੀ ਕਿ ਮੰਗਲਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ।
ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਪੀਐੱਮ ਮੋਦੀ ਨਾਲ ਕਿਸਾਨ ਅੰਦੋਲਨ ਸਬੰਧੀ ਵਿਚਾਰ-ਵਟਾਂਦਰੇ ਕੀਤੇ ਜਾਣਗੇ । ਇਹ ਦੋਵੇਂ ਆਗੂ ਕਿਸਾਨ ਅੰਦੋਲਨ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੂੰ ਪੂਰੀ ਜਾਣਕਾਰੀ ਦੇਣਗੇ । ਜਿਸ ਕਾਰਨ ਅੱਜ ਇਹ ਦੋਵੇਂ ਆਗੂ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਇੱਕ ਕੜੀ ਦਾ ਕੰਮ ਕਰਨਗੇ। ਇਸ ਮੁਲਾਕਾਤ ਨੂੰ ਲੈ ਕੇ ਹੁਣ ਦੇਖਣਾ ਹੋਵੇਗਾ ਕਿ ਇਸ ਮੁਲਾਕਾਤ ਦੇ ਕੀ ਸਿੱਟੇ ਨਿਕਲਦੇ ਹਨ।
ਦੱਸ ਦੇਈਏ ਕਿ ਇਨ੍ਹਾਂ ਆਗੂਆਂ ਦੀ ਪੀਐੱਮ ਮੋਦੀ ਨਾਲ ਮੀਟਿੰਗ ਨੂੰ ਲੈ ਕੇ ਕਿਸਾਨਾਂ ਦੇ ਨਾਲ-ਨਾਲ ਪੂਰੀ ਜਨਤਾ ਦੀਆਂ ਨਜ਼ਰਾਂ ਵੀ ਟਿਕੀਆਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਹੋਈ ਸੀ। ਜਿਸ ਵਿੱਚ ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਖੇਤੀ ਕਾਨੂੰਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਲਏ ਜਾਣਗੇ ।
ਇਹ ਵੀ ਦੇਖੋ: KFC ‘ਤੇ ਦੇਖੋ ਕਿਸਾਨੀ ਤੇ ਸੂਰਵੀਰ ਜੋਧਿਆਂ ਦਾ ਰੰਗ, ਇਹ ਤਸਵੀਰਾਂ ਦੇਖ ਕੇ ਦਿਲ ਗਦ-ਗਦ ਹੋ ਉੱਠੇਗਾ