ਸ਼੍ਰੀਨਗਰ ਸ਼ਹਿਰ ਦੇ ਜਕੁਰਾ ਇਲਾਕੇ ‘ਚ ਸ਼ਨੀਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ, ਜਿਸ ‘ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਮਾਰੇ ਗਏ ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਅਤੇ ਟੀਆਰਐੱਫ ਦੇ ਮੈਂਬਰ ਸਨ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਕਈ ਹੋਰ ਅਪਰਾਧਿਕ ਸਮੱਗਰੀ ਬਰਾਮਦ ਕੀਤੀ ਹੈ। ਮਾਰੇ ਗਏ ਅੱਤਵਾਦੀਆਂ ‘ਚੋਂ ਇਕ ਦੀ ਪਛਾਣ ਇਖਲਾਕ ਹਾਜਮ ਵਜੋਂ ਹੋਈ ਹੈ। ਉਹ ਹਾਲ ਹੀ ਵਿੱਚ ਅਨੰਤਨਾਗ ਦੇ ਹਸਨਪੋਰਾ ਵਿੱਚ ਐਚਸੀ ਅਲੀ ਮੁਹੰਮਦ ਦੇ ਕਤਲ ਵਿੱਚ ਵੀ ਸ਼ਾਮਲ ਸੀ।
ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਚੱਲ ਰਿਹਾ ਆਪਰੇਸ਼ਨ ਤੇਜ਼ੀ ਨਾਲ ਜਾਰੀ ਹੈ ਤਾਂ ਜੋ ਘਾਟੀ ‘ਚ ਸ਼ਾਂਤੀ ਵਿਵਸਥਾ ਬਣਾਈ ਰੱਖੀ ਜਾ ਸਕੇ। ਹਾਲ ਹੀ ‘ਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ‘ਚ ਕਿਹਾ ਸੀ ਕਿ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਹੁਣ ਤੱਕ 439 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਸ ਸਮੇਂ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 541 ਅੱਤਵਾਦੀ ਘਟਨਾਵਾਂ ਦਰਜ ਕੀਤੀਆਂ ਗਈਆਂ।
ਗ੍ਰਹਿ ਰਾਜ ਮੰਤਰੀ ਨੇ ਕਿਹਾ, “ਇਨ੍ਹਾਂ ਘਟਨਾਵਾਂ ਦੌਰਾਨ, ਕੋਈ ਮਹੱਤਵਪੂਰਨ ਜਨਤਕ ਸੰਪਤੀ ਨੂੰ ਨੁਕਸਾਨ ਨਹੀਂ ਹੋਇਆ ਹੈ।” ਹਾਲਾਂਕਿ ਨਿੱਜੀ ਜਾਇਦਾਦ ਦੇ ਨੁਕਸਾਨ ਦਾ ਅੰਦਾਜ਼ਾ ਲਗਭਗ 5.3 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਗ੍ਰਹਿ ਰਾਜ ਮੰਤਰੀ ਨੇ ਰਾਜ ਸਭਾ ਨੂੰ ਦੱਸਿਆ ਕਿ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਦੇਸ਼ ਦੇ 42 ਅੱਤਵਾਦੀ ਸੰਗਠਨ ਫਸਟ ਸ਼ਡਿਊਲ ਵਿੱਚ ਸੂਚੀਬੱਧ ਹਨ।
ਇਸ ਦੇ ਨਾਲ ਹੀ 3 ਫਰਵਰੀ ਨੂੰ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ‘ਚ ਪੁਲਸ ਅਤੇ ਫੌਜ ਨੇ ਲਸ਼ਕਰ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਸੀ। ਅੱਤਵਾਦੀ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਗ੍ਰਿਫਤਾਰੀ ਬਾਂਦੀਪੋਰਾ ਦੇ ਚੰਦਰਗੀਰ ਹਾਜਿਨ ਇਲਾਕੇ ਤੋਂ ਕੀਤੀ ਗਈ ਹੈ। ਪੁਲੀਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਸ਼ਬੀਰ ਅਹਿਮਦ ਡਾਰ ਵਜੋਂ ਦੱਸੀ।
ਵੀਡੀਓ ਲਈ ਕਲਿੱਕ ਕਰੋ -: